ਚੋਰੀ ਦੇ ਮੋਬਾਈਲ ਫੋਨ ਸਣੇ ਤਿੰਨ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 15 ਮਈ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਫੋਨ ਅਤੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਹਰਮੇਸ਼ ਲਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਸਬੰਧੀ ਮੇਨ ਜੀਟੀ ਰੋਡ ਦਾਦੀ...
Advertisement
ਨਿੱਜੀ ਪੱਤਰ ਪ੍ਰੇਰਕAdvertisement
ਲੁਧਿਆਣਾ, 15 ਮਈ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਫੋਨ ਅਤੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਹਰਮੇਸ਼ ਲਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਸਬੰਧੀ ਮੇਨ ਜੀਟੀ ਰੋਡ ਦਾਦੀ ਲਾਲੀ ਢਾਬਾ ਪਾਸ ਮੌਜੂਦ ਸੀ ਤਾਂ ਪਤਾ ਲੱਗਾ ਕਿ ਤਿੰਨ ਜਣੇ ਮਿਲਕੇ ਚੋਰੀਆਂ ਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ। ਪੁਲੀਸ ਪਾਰਟੀ ਨੇ ਦੌਰਾਨੇ ਚੈਕਿੰਗ ਇੱਕ ਚੋਰੀ ਦੇ ਮੋਟਰਸਾਈਕਲ ਸਪਲੈਂਡਰ ਤੇ ਆਉਂਦਿਆਂ ਅਜੇ ਕੁਮਾਰ ਉਰਫ਼ ਗੰਜਾ ਵਾਸੀ ਪਿੰਡ ਭੱਟੀਆ ਬੇਟ, ਵਿੱਕੀ ਕੁਮਾਰ ਉਰਫ਼ ਬਨੋਟੀ ਵਾਸੀ ਖਜ਼ੂਰ ਚੌਕ ਸਲੇਮ ਟਾਬਰੀ ਅਤੇ ਪਰਮਿੰਦਰ ਸਿੰਘ ਉਰਫ਼ ਦੀਪੂ ਉਰਫ਼ ਖੋਪਲੀ ਵਾਸੀ ਅਸ਼ੋਕ ਨਗਰ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਮੋਟਰਸਾਈਕਲ ਅਤੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ।
Advertisement
×