ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 7 ਮਈ ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-1 ਦੇ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਘੰਟਾ ਘਰ ਚੌਕ ਕੋਲ ਨਾਕੇਬੰਦੀ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਮਈ
Advertisement
ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-1 ਦੇ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਘੰਟਾ ਘਰ ਚੌਕ ਕੋਲ ਨਾਕੇਬੰਦੀ ਦੌਰਾਨ ਪ੍ਰਿਯੇਸ਼ ਮਹਿਰਾ ਵਾਸੀ ਪਿੰਡ ਫੁੱਲਾਂਵਾਲ ਅਤੇ ਅਜੈ ਕੁਮਾਰ ਵਾਸੀ ਭਗਵਾਨ ਚੌਕ ਨੂੰ ਜਗਰਾਉਂ ਪੁਲ ਵੱਲੋਂ ਆਉਂਦਿਆਂ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਥਾਣਾ ਡਵੀਜ਼ਨ ਨੰਬਰ 7 ਦੇ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜਸਵਿੰਦਰ ਸਿੰਘ ਵਾਸੀ ਪਿੰਡ ਮਾਛੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
Advertisement