ਤਿੰਨ ਸਹਾਇਕ ਥਾਣੇਦਾਰ ਅਤੇ ਬੈਂਕ ਮੁਲਾਜ਼ਮ ਕਰੋਨਾ ਪੀੜਤ

ਤਿੰਨ ਸਹਾਇਕ ਥਾਣੇਦਾਰ ਅਤੇ ਬੈਂਕ ਮੁਲਾਜ਼ਮ ਕਰੋਨਾ ਪੀੜਤ

ਸਮਰਾਲਾ ’ਚ ਕਰੋਨਾ ਮਾਮਲੇ ਵਧਣ ’ਤੇ ਬੰਦ ਕੀਤੀ ਗਈ ਐੱਸ.ਬੀ.ਆਈ. ਬੈਂਕ ਦੀ ਸ਼ਾਖਾ।

ਪੱਤਰ ਪ੍ਰੇਰਕ
ਸਮਰਾਲਾ, 4 ਅਗਸਤ

ਇਥੇ ਥਾਣਾ ਸਮਰਾਲਾ ਦੇ ਤਿੰਨ ਸਹਾਇਕ ਥਾਣੇਦਾਰਾਂ ਅਤੇ ਐੱਸਬੀਆਈ ਬੈਂਕ ਦੇ ਇਕ ਦਰਜ਼ਾ ਚਾਰ ਮੁਲਾਜ਼ਮ ਨੂੰ ਆਪਣੀ ਲਪੇਟ ਵਿੱਚ ਲੈਂਦੇ ਹੋਏ ਸਮਰਾਲਾ ਇਲਾਕੇ ਵਿੱਚ ਕਰੋਨਾ ਨੇ ਪੂਰੀ ਤਰ੍ਹਾਂ ਆਪਣੇ ਪੈਰ ਪਾਸਾਰ ਲਏ ਹਨ। ਇਸ ਤੋਂ ਇਲਾਵਾ ਪਿੱਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਵੀ ਕਰੋਨਾ ਨਾਲ ਪੀੜਤ ਕਈ ਮਰੀਜ਼ ਸਾਹਮਣੇ ਆਏ ਹਨ। ਸਮਰਾਲਾ ਵਿੱਚ ਵੱਧ ਰਹੇ ਕਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਸਥਾਨਕ ਸਿਹਤ ਪ੍ਰਸਾਸ਼ਨ ਚੌਕਸ ਹੋ ਗਿਆ ਹੈ ਅਤੇ ਸਾਵਧਾਨੀ ਵਜੋਂ ਐੱਸਬੀਆਈ ਦੀ ਸਥਾਨਕ ਸ਼ਾਖਾ ਨੂੰ ਫਿਲਹਾਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਪੁਲੀਸ ਸਟੇਸ਼ਨ ਦੇ ਮੁਲਾਜ਼ਮਾਂ ਦੇ ਕਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ ਅੱਜ ਆਈਆਂ ਰਿਪੋਰਟਾਂ ਦੌਰਾਨ ਥਾਣੇ ਦੇ ਤਿੰਨ ਸਹਾਇਕ ਥਾਣੇਦਾਰ ਕਰੋਨਾ ਪੀੜਤ ਪਾਏ ਜਾਣ ’ਤੇ ਸਮੁੱਚੇ ਥਾਣੇ ਅੰਦਰ ਡਰ ਫੈਲ ਗਿਆ। ਇਨ੍ਹਾਂ ਸਹਾਇਕ ਥਾਣੇਦਾਰਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪੀੜਤ ਪਾਏ ਗਏ ਤਿੰਨੇ ਸਹਾਇਕ ਥਾਣੇਦਾਰਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਕੀਤੇ ਜਾ ਰਹੇ ਹਨ। ਪੁਲੀਸ ਥਾਣੇ ਦੇ ਕਈ ਹੋਰ ਮੁਲਾਜ਼ਮਾਂ ਦੇ ਵੀ ਸੈਂਪਲ ਲਏ ਗਏ ਸਨ, ਜ਼ਿਨ੍ਹਾਂ ਵਿੱਚੋਂ ਕੁਝ ਦੀਆਂ ਰਿਪੋਰਟਾਂ ਅਜੇ ਆਉਣੀਆਂ ਬਾਕੀ ਹਨ। ਇਸ ਤੋਂ ਇਲਾਵਾ ਸਮਰਾਲਾ ਵਿੱਚ ਨਿਯੁਕਤ ਇਕ ਹੋਰ ਸਰਕਾਰੀ ਮੁਲਾਜ਼ਮ ਨੂੰ ਵੀ ਕਰੋਨਾ ਹੋਣ ਦੀ ਗੱਲ ਸਾਹਮਣੇ ਆਈ ਹੈ। ਹੁਣ ਤੱਕ ਸਮਰਾਲਾ ਇਲਾਕੇ ਵਿੱਚ ਕਰੋਨਾ ਪਾਜ਼ੇਟਿਵ ਦੇ 16 ਮਾਮਲੇ ਸਾਹਮਣੇ ਆ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All