ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਣਅਧਿਕਾਰਤ ਕਲੋਨੀ ਕੱਟਣ ’ਤੇ ਤਿੰਨ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 27 ਜੂਨ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਅਣ ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼‌ ਤਹਿਤ ਇੱਕ ਵਿਅਕਤੀ ਖ਼ਿਲਾਫ਼ ਤਿੰਨ ਕੇਸ ਦਰਜ ਕੀਤੇ ਹਨ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਕੰਪੀਟੈਟ ਅਥਾਰਟੀ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਸ਼ਿਕਾਇਤ ’ਤੇ...
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 27 ਜੂਨ

Advertisement

ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਅਣ ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼‌ ਤਹਿਤ ਇੱਕ ਵਿਅਕਤੀ ਖ਼ਿਲਾਫ਼ ਤਿੰਨ ਕੇਸ ਦਰਜ ਕੀਤੇ ਹਨ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਕੰਪੀਟੈਟ ਅਥਾਰਟੀ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਸ਼ਿਕਾਇਤ ’ਤੇ ਮਨਜਿੰਦਰ ਸਿੰਘ ਵਾਸੀ ਪੁਰਾਣਾ ਬਾਜ਼ਾਰ ਸਾਹਨੇਵਾਲ ਖ਼ਿਲਾਫ਼ ਗੁਰਚਰਨ ਪਾਰਕ ਕਲੋਨੀ ਨਾਮ ਦੀ ਅਣ-ਅਧਿਕਾਰਤ ਕਲੋਨੀ ਕੱਟਣ ਦੇ ਦੋਸ਼‌ ਤਹਿਤ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਉਕਤ ਖ਼ਿਲਾਫ਼ ਹਵੇਲੀ ਕਲੋਨੀ ਕਨੇਚ ਰੋਡ ਸਾਹਨੇਵਾਲ ਨਾਮ ਦੀ ਅਣ-ਅਧਿਕਾਰਤ ਕਲੋਨੀ ਕੱਟ ਕੇ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਵੱਲੋਂ ਗੁਰਦੁਆਰਾ ਘੇਰਾ ਸਾਹਿਬ ਕਲੋਨੀ ਭੈਰੋਮੁੰਨਾ ਰੋਡ ਸਾਹਨੇਵਾਲ ਵਿੱਚ ਕੱਟਣ ਦੇ ਦੋਸ਼‌ ਤਹਿਤ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ।

Advertisement