ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਫ਼ਤਹਿ ਟੀ ਵੀ ਪਰਿਵਾਰ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ। ਸਮਾਗਮਾਂ ਦੌਰਾਨ ਵੱਖ-ਵੱਖ ਮਹਾਪੁਰਸ਼ਾਂ, ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ...
Advertisement
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਫ਼ਤਹਿ ਟੀ ਵੀ ਪਰਿਵਾਰ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ। ਸਮਾਗਮਾਂ ਦੌਰਾਨ ਵੱਖ-ਵੱਖ ਮਹਾਪੁਰਸ਼ਾਂ, ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਰਾਜਵੰਤ ਸਿੰਘ ਵੋਹਰਾ ਅਤੇ ਪ੍ਰਸ਼ੋਤਮ ਸਿੰਘ ਵੋਹਰਾ ਸਮੇਤ ਫ਼ਤਹਿ ਟੀ ਵੀ ਪਰਿਵਾਰ ਦੀ ਸਮੁੱਚੀ ਟੀਮ ਵੱਲੋਂ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਦਰ ਦੇ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ, ਮਾਤਾ ਵਿਪਨਪ੍ਰੀਤ ਕੌਰ ਅਤੇ ਮਨਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਗੁਰਦੁਆਰਾ ਮਾਤਾ ਕੌਲਾਂ ਜੀ, ਭਾਈ ਪ੍ਰੇਮ ਸਿੰਘ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰਸਟ ਦੀਆਂ ਬੀਬੀਆਂ ਨੇ ਕਥਾ ਅਤੇ ਕੀਰਤਨ ਕੀਤਾ।
Advertisement
Advertisement
×

