ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 22 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿੱਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਲੱਗਦੀ ਤਿੰਨ ਰੋਜ਼ਾ ਸਿੰਘ ਸਭਾ ਅੱਜ ਸਵੇਰੇ ਅਖੰਡ ਪਾਠਾਂ ਦੀ ਲੜੀ ਨਾਲ ਸ਼ੁਰੂ ਹੋ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪੁੱਜੇ ਅਤੇ ਸੰਗਤ ਵੱਲੋਂ ਗੁਰੂ ਸਾਹਿਬ ਦੀਆਂ ਇਤਿਹਾਸਕ ਨਿਸ਼ਾਨੀਆਂ ਪਵਿੱਤਰ ਜੰਡ ਸਾਹਿਬ, ਜਿਸ ਹੇਠ ਗੁਰੂ ਜੀ ਨੇ ਟਿੰਡ ਦਾ ਸਿਰਹਾਣਾ ਲਗਾ ਕੇ ਆਰਾਮ ਕੀਤਾ ਅਤੇ ਉਹ ਖੂਹ ਜਿਸ ਦਾ ਮਿੱਠਾ ਜਲ ਗੁਰੂ ਸਾਹਿਬ ਨੇ ਛਕਿਆ ਦੇ ਵੀ ਦਰਸ਼ਨ ਕੀਤੇ। ਅੱਜ ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤ ਦੇ ਉਤਸ਼ਾਹ ’ਚ ਕਮੀ ਨਾ ਦਿਖਾਈ ਦਿੱਤੀ। ਸਿੰਘ ਸਭਾ ਦੀ ਆਰੰਭਤਾ ਮੌਕੇ ਹਰ ਸਾਲ ਦੀ ਤਰ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਤੋਂ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ, ਜਿਸ ਦਾ ਮਾਛੀਵਾੜਾ ਪੁੱਜਣ ’ਤੇ ਬੀਬੀ ਹਰਜਤਿੰਦਰ ਕੌਰ ਪਵਾਤ, ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਮੈਨੇਜਰ ਸਰਬਦਿਆਲ ਸਿੰਘ, ਸਾਬਕਾ ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਸਤਨਾਮ ਸਿੰਘ ਸਰਗਲੀ, ਗੁਰਦੇਵ ਸਿੰਘ ਸੱਭਰਵਾਲ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਸੁਖਵੰਤ ਸਿੰਘ ਪਰਵਾਨਾ (ਸਾਰੇ ਇੰਸਪੈਕਟਰ), ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਗੁਰਮੇਲ ਸਿੰਘ ਬੈਨੀਪਾਲ ਨੇ ਨਿੱਘਾ ਸਵਾਗਤ ਕੀਤਾ। ਇਹ ਨਗਰ ਕੀਰਤਨ ਪਿੰਡ ਪਵਾਤ, ਸਹਿਜੋ ਮਾਜਰਾ, ਰਤੀਪੁਰ ਵਿੱਚ ਸੰਗਤ ਨੂੰ ਦਰਸ਼ਨ ਦਿੰਦਾ ਹੋਇਆ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਪਹੁੰਚਿਆ। ਜਾਣਕਾਰੀ ਮੁਤਾਬਿਕ ਨਗਰ ਕੀਰਤਨ ’ਚ ਸ਼ਾਮਲ ਸੰਗਤ ਲਈ ਪਵਾਤ ਪਿੰਡ ਦੇ ਗੁਰਦੁਆਰਾ ਕੰਘਾ ਸਾਹਿਬ ਵਿੱਚ ਵੀ ਲੰਗਰ ਲਗਾਏ ਗਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਂਟੈਂਟ ਸੁਖਦੇਵ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਹਰਪਾਲ ਸਿੰਘ ਹੈੱਡ ਗ੍ਰੰਥੀ, ਭੁਪਿੰਦਰ ਸਿੰਘ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਪਰਮਿੰਦਰ ਸਿੰਘ, ਬਾਬਾ ਮੋਹਣ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਛਿੰਦੀ ਤੇ ਸਿਮਰਨਜੀਤ ਗੋਗੀਆ ਮੌਜੂਦ ਸਨ।