ਲੁਧਿਆਣਾ ਵਿਚ ਸੜਕ ਹਾਦਸਿਆਂ ਨੇ ਲਈਆਂ ਤਿੰਨ ਜਾਨਾਂ

ਲੁਧਿਆਣਾ ਵਿਚ ਸੜਕ ਹਾਦਸਿਆਂ ਨੇ ਲਈਆਂ ਤਿੰਨ ਜਾਨਾਂ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਕਤੂਬਰ

ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਹੋਏ ਸੜਕ ਹਾਦਸਿਆਂ ’ਚ ਇੱਕ ਨੌਜਵਾਨ ਅਤੇ ਦੋ ਬਜ਼ੁਰਗਾਂ ਦੀ ਮੌਤ ਹੋ ਗਈ। ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੂੰ ਗੋਬਿੰਦ ਵਿਹਾਰ ਕਲੋਨੀ ਵਾਸੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਵੀਰਪਾਲ ਸਿੰਘ (30) ਰਾਤ ਦੀ ਡਿਊਟੀ ਕਰਨ ਲਈ ਪੈਦਲ ਫੈਕਟਰੀ ਵੱਲ ਜਾ ਰਿਹਾ ਸੀ ਤਾਂ ਹੌਜ਼ਰੀ ਕੰਪਲੈਕਸ ਗੁਰੂ ਵਿਹਾਰ ਕਲੋਨੀ ਨੇੜੇ ਕਿਸੇ ਨਾਮਲੂਮ ਵਾਹਨ ਚਾਲਕ ਨੇ ਉਸ ਉੱਪਰ ਵਾਹਨ ਚੜ੍ਹਾ ਦਿੱਤਾ। ਇਸ ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਹਰਚਰਨ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਵੀਰਪਾਲ ਦੀ ਲਾਸ਼ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੀ ਪੁਲੀਸ ਨੂੰ ਦੁਰਗਾ ਕਲੋਨੀ, ਢੰਡਾਰੀ ਖੁਰਦ ਵਾਸੀ ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਦਿਨੇਸ਼ ਰਾਏ (62) ਸਕੂਟਰੀ ’ਤੇ ਜਾ ਰਹੇ ਸਨ ਤਾਂ ਸਿੱਧੂ ਢਾਬਾ, ਚੰਡੀਗੜ੍ਹ ਰੋਡ ਨੇੜੇ ਇਕ ਟਰਾਲੇ ਨੇ ਸਕੂਟਰੀ ਵਿੱਚ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਹੇਠਾਂ ਡਿੱਗ ਗਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ’ਚ ਦਿਨੇਸ਼ ਰਾਏ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਰਾਈਵਰ ਟਰਾਲਾ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੇ ਇਲਾਕੇ ਸਮਰਾਲਾ ਚੌਕ ਨੇੜੇ ਇਕ ਤੇਜ਼ ਰਫਤਾਰ ਟਿੱਪਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਇਸ ਸਬੰਧੀ ਆਤਮ ਪਾਰਕ ਨੇੜੇ ਡੱਬੂ ਚਿਕਨ ਕੋਲ ਰਹਿੰਦੇ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ (62) ਅਤੇ ਉਹ ਆਪੋ-ਆਪਣੇ ਮੋਟਰਸਾਈਕਲਾਂ ’ਤੇ ਸਮਰਾਲਾ ਚੌਕ ਵੱਲ ਜਾ ਰਹੇ ਸਨ। ਇਸ ਦੌਰਾਨ ਸਮਰਾਲਾ ਚੌਕ ਪਾਰ ਕਰਨ ਲੱਗਆਂ ਇਕ ਤੇਜ਼ ਰਫਤਾਰ ਟਿੱਪਰ ਦੇ ਚਾਲਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਵਿੱਚ ਟੱਕਰ ਮਾਰੀ ਜਿਸ ਨਾਲ ਉਸ ਦਾ ਭਰਾ ਹੇਠਾਂ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਟਿੱਪਰ ਨੰਬਰ ਪੀਬੀ07ਟੀ-4886 ਦੇ ਨਾਮਲੂਮ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਜੋ ਕਿ ਹਾਦਸੇ ਤੋਂ ਬਾਅਦ ਟਿੱਪਰ ਸਮੇਤ ਫਰਾਰ ਹੋ ਗਿਆ। ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All