ਤਿੰਨ ਜਣੇ ਨਸ਼ੇ ਦਾ ਸੇਵਨ ਕਰਦੇ ਗ੍ਰਿਫ਼ਤਾਰ
ਪੁਲੀਸ ਨੇ ਨਸ਼ੇ ਦਾ ਸੇਵਨ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਥਾਣੇਦਾਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਧਾਂਦਰਾ ਤੋਂ ਸ਼ੁਭਮ ਬੱਬਰ ਵਾਸੀ ਸ਼ਿਮਲਾਪੁਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ...
Advertisement
ਪੁਲੀਸ ਨੇ ਨਸ਼ੇ ਦਾ ਸੇਵਨ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਥਾਣੇਦਾਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਧਾਂਦਰਾ ਤੋਂ ਸ਼ੁਭਮ ਬੱਬਰ ਵਾਸੀ ਸ਼ਿਮਲਾਪੁਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 6 ਦੇ ਥਾਣੇਦਾਰ ਸੁਬੇਗ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਦਸਿਹਰਾ ਗਰਾਊਂਡ ਮਿਲਰ ਗੰਜ ਤੋਂ ਅਨਿਲ ਕੁਮਾਰ ਉਰਫ਼ ਕਾਲੂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਲਾਡੋਵਾਲ ਦੀ ਪੁਲੀਸ ਨੇ ਹੌਲਦਾਰ ਹਰਦੀਪ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਬੁੱਢਾ ਦਰਿਆ ਪੁੱਲੀ ਪਿੰਡ ਖੈਹਿਰਾ ਬੇਟ ਤੋਂ ਕਰਨਵੀਰ ਸਿੰਘ ਵਾਸੀ ਪਿੰਡ ਰਜਾਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਪੁਲੀਸ ਵੱਲੋਂ ਨਸ਼ੇੜੀਆਂ ਤੋਂ ਨਸ਼ੇ ਲਈ ਵਰਤਿਆ ਜਾਂਦਾ ਸਾਮਾਨ 1 -1 ਲਾਈਟਰ, ਸਿਲਵਰ ਪੰਨੀਆ ਅਤੇ 10-10 ਰੁਪਏ ਦੇ ਨੋਟ ਬਰਾਮਦ ਕੀਤੇ ਹਨ।
Advertisement
Advertisement
