ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 18 ਮਾਰਚ
ਇਲਾਕੇ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਵਾਲੇ ਸਾਈਲੈਂਸਰ ਲਗਾ ਕੇ ਘੁੰਮਣ ਵਾਲੇ ਨੌਜਵਾਨਾਂ ਖ਼ਿਲਾਫ਼ ਪੁਲੀਸ ਨੇ ਕਾਰਵਾਈ ਸਖ਼ਤ ਕਰ ਦਿੱਤੀ ਹੈ। ਥਾਣਾ ਮੁਖੀ ਪ੍ਰਕਾਸ਼ ਮਸੀਹ ਵੱਲੋਂ ਲਗਾਤਾਰ ਪਿਛਲੇ 2 ਦਿਨਾਂ ਤੋਂ ਸ਼ਹਿਰ ਵਿੱਚ ਨਾਕਾਬੰਦੀ ਕਰ ਕੇ ਮੋਟਰਸਾਈਕਲਾਂ ਦੀ ਜਾਂਚ ਕੀਤੀ ਅਤੇ ਜਿਨ੍ਹਾਂ ਦੇ ਪਟਾਕੇ ਵਾਲੇ ਸਾਈਲੈਂਸਰ ਲਗਾਏ ਗਏ ਸਨ, ਉਨ੍ਹਾਂ ’ਤੇ ਸ਼ਿਕੰਜਾ ਕਸਦਿਆਂ ਚਲਾਨ ਕੱਟੇ ਗਏ।
ਥਾਣਾ ਮੁਖੀ ਪ੍ਰਕਾਸ਼ ਮਸੀਹ ਨੇ ਕਈ ਨੌਜਵਾਨਾਂ ਦੇ ਇਹ ਧੁਨੀ ਪ੍ਰਦੂਸ਼ਣ ਫੈਲਾਉਣ ਵਾਲੇ ਮੋਟਰਸਾਈਕਲ ਥਾਣੇ ਅੰਦਰ ਬੰਦ ਕਰ ਦਿੱਤੇ ਅਤੇ ਕਰੀਬ 10 ਤੋਂ ਵੱਧ ਚਲਾਨ ਕੱਟੇ ਗਏ। ਉਨ੍ਹਾਂ ਹੋਰ ਨੌਜਵਾਨਾਂ ਨੂੰ ਨਿਯਮਾਂ ਦੀ ਉਲੰਘਣਾ ਨਾ ਕਰਨ ਦਾ ਤਾੜਨਾ ਕੀਤੀ।
ਮਾਛੀਵਾੜਾ ਪੁਲੀਸ ਦੀ ਇਸ ਵਿਸ਼ੇਸ਼ ਨਾਕਾਬੰਦੀ ਤੋਂ ਪਟਾਕੇ ਵਜਾਉਣ ਵਾਲੇ ਮੋਟਰਸਾਈਕਲ ਫਿਲਹਾਲ ਤਾਂ ਸੜਕਾਂ ਤੋਂ ਗਾਇਬ ਹੋ ਗਏ ਹਨ ਅਤੇ ਜੇਕਰ ਇਸ ਤਰ੍ਹਾਂ ਹੀ ਸਖ਼ਤੀ ਰਹੀ ਤਾਂ ਮਾਛੀਵਾੜਾ ਸ਼ਹਿਰ ਅਜਿਹੇ ਸ਼ੋਰ ਪ੍ਰਦੂਸ਼ਣ ਤੋਂ ਜਲਦ ਮੁਕਤ ਹੋ ਜਾਵੇਗਾ।