ਵਾਤਾਵਰਨ ਪਲੀਤ ਹੋਣ ਤੋਂ ਬਚਾਉਣ ਦੇ ਨੁਕਤੇ ਦੱਸੇ
ਪ੍ਰਦੂਸ਼ਣ ਬੋਰਡ ਲੁਧਿਆਣਾ ਦੀ ਟੀਮ ਵੱਲੋਂ ਨਗਰ ਕੌਂਸਲ ਸਮਰਾਲਾ ਦੇ ਕਾਰਜ ਸਾਧਕ ਅਫਸਰ ਅਮਨਦੀਪ ਸਿੰਘ ਦੇ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ (ਲੜਕੇ) ਸਮਰਾਲਾ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਥੇ ਪ੍ਰਦੂਸ਼ਣ ਬੋਰਡ, ਨਗਰ ਕੌਂਸਲ ਦੇ ਮੁਲਾਜ਼ਮਾਂ ਸਮੇਤ ਸਫ਼ਾਈ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪ੍ਰਦੂਸ਼ਣ ਬੋਰਡ ਦੇ ਐੱਸ ਡੀ ਓ ਮਨਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਸਫਾਈ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਦੇ ਲਿਫਾਫੇ ਜਾਂ ਹੋਰ ਸਮੱਗਰੀ ਮਿਲਦੀ ਹੈ ਤਾਂ ਉਸ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਨ ਪਲੀਤ ਹੁੰਦਾ ਹੈ ਅਤੇ ਲੋਕਾਂ ਨੂੰ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਲੱਗਦੀਆਂ ਹਨ। ਅਧਿਕਾਰੀ ਨੇ ਦਸਿਆ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਖਾਲੀ ਪਈਆਂ ਥਾਵਾਂ ਤੇ ਵਣ ਵਿਭਾਗ ਦੇ ਸਹਿਯੋਗ ਨਾਲ ਬੂਟੇ ਲਾਉਣੇ ਚਾਹੀਦੇ ਹਨ ਅਤੇ ਅਜਿਹਾ ਕਰਨ ਨਾਲ ਸ਼ਹਿਰ ਹਰਿਆ ਭਰਿਆ ਬਣਦਾ ਹੈ ਅਤੇ ਪ੍ਰਦੂਸ਼ਣ ਤੋਂ ਵੀ ਮੁਕਤੀ ਮਿਲਦੀ ਹੈ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਸਫਾਈ ਕਰਕੇ ਸਮੇਂ ਦਸਤਾਨੇ ਤੇ ਮਾਸਕ ਪਹਿਨਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਅਧਿਕਾਰੀ ਜਗਰੂਪ ਸਿੰਘ, ਮਨਿੰਦਰ ਸਿੰਘ ਮੰਨਾ, ਸੈਨੇਟਰੀ ਇੰ: ਸੁਖਦੇਵ ਸਿੰਘ ਉਰਫ ਬਿੱਟੂ, ਇੰਸ: ਸੁਰੇਸ਼ ਕੁਮਾਰ, ਸਫਾਈ ਸੇਵਕ ਸੁਪਰਵਾਈਜਰ ਕੈਪਟਨ ਹਰਮੇਲ ਸਿੰਘ, ਗੁਰਪ੍ਰੀਤ ਸਿੰਘ, ਰਾਜੇਸ਼ ਕੁਮਾਰ ਥਾਪਰ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।
