DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

air pollution: ਟਾਇਰ ਸਾੜਨ ਵਾਲੀ ਫੈਕਟਰੀ ’ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼

ਨਰੈਣਗਡ਼੍ਹ ਵਾਸੀਆਂ ਪ੍ਰਦੂਸ਼ਣ ਕੰਟਰੋਲ ਬੋਰਡ ਸਣੇ ਤਿੰਨ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਜਾਂਚ ਮੰਗੀ

  • fb
  • twitter
  • whatsapp
  • whatsapp
featured-img featured-img
ਨਰੈਣਗੜ੍ਹ ਲਾਗੇ ਪ੍ਰਦੂਸ਼ਣ ਫੈਲਾਅ ਰਹੀ ਫੈਕਟਰੀ ਬਾਰੇ ਦੱਸਦੇ ਹੋਏ ਮਨਪ੍ਰੀਤ ਸਿੰਘ, ਰਾਮ ਚੰਦ ਸਿੰਘ ਤੇ ਹੋਰ।
Advertisement
ਪਿੰਡ ਨਰੈਣਗੜ੍ਹ ਨੇੜੇ ਭਗਤ ਪੂਰਨ ਸਿੰਘ ਮਾਰਗ ’ਤੇ ਸਥਿਤ ਪੁਰਾਣੇ ਟਾਇਰ ਸਾੜਨ ਵਾਲੀ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ ਖ਼ਿਲਾਫ਼ ਇਲਾਕਾ ਵਾਸੀਆਂ ਨੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਲਾਏ ਹਨ। ਪਿੰਡ ਵਾਸੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਹਵਾ ਅਤੇ ਪਾਣੀ ਨੂੰ ਗੰਧਲਾ ਕਰਨ ਦੇ ਵਿਰੋਧ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ, ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਐੱਸ ਡੀ ਐੱਮ ਖੰਨਾ ਨੂੰ ਲਿਖਤੀ ਸ਼ਿਕਾਇਤਾਂ ਭੇਜ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾਵਾਂ ਦਾ ਦਾਅਵਾ ਹੈ ਕਿ ਇਸ ਫੈਕਟਰੀ ਵਿੱਚ ਪਿਛਲੇ ਕਈ ਸਾਲਾਂ ਤੋਂ ਰਬੜ ਦੇ ਟਾਇਰਾਂ ਦੀ ਪ੍ਰੋਸੈਸਿੰਗ ਕੀਤੀ ਜਾ ਰਹੀ ਹੈ। ਰਾਤ ਦੇ ਸਮੇਂ ਟਾਇਰ ਸਾੜਨ ਨਾਲ ਜ਼ਹਿਰੀਲਾ ਧੂੰਆਂ ਅਤੇ ਤਿੱਖੀ ਬਦਬੂ ਫੈਲਦੀ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ, ਕੈਮੀਕਲ ਯੁਕਤ ਪਾਣੀ ਦੇ ਨਿਕਾਸ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਪਿੰਡ ਵਾਸੀਆਂ ਨੇ 5 ਜੁਲਾਈ 2026 ਦੀ ਇੱਕ ਘਟਨਾ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਉਸ ਦਿਨ ਫੈਕਟਰੀ ਵਿੱਚੋਂ ਉੱਠੀ ਭਿਆਨਕ ਬਦਬੂ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਈ ਅਤੇ ਨੇੜਲੀਆਂ ਫ਼ਸਲਾਂ ਤੇ ਦਰੱਖਤਾਂ ਨੂੰ ਵੀ ਨੁਕਸਾਨ ਪਹੁੰਚਿਆ।

Advertisement

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਿੰਡ ਰੋਹਣੋ ਖੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ ਭੇਜੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਸਬੰਧੀ ਗੱਲ ਕਰਨ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਸ਼ੁਭਮ ਪੁਰੀ ਨੇ ਕਿਹਾ ਕਿ ਫੈਕਟਰੀ ਦੀ ਜਾਂਚ ਕਰ ਲਈ ਹੈ ਪਰ ਹੋਰ ਜਾਣਕਾਰੀ ਦੇਣ ਤੋਂ ਪੱਲਾ ਝਾੜ ਲਿਆ।

Advertisement

ਦੋਸ਼ ਬੇਬੁਨਿਆਦ ਕਰਾਰ

ਪ੍ਰਦੂੁਸ਼ਣ ਸਬੰਧੀ ਦੋਸ਼ਾਂ ਬਾਰੇ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਕੰਪਨੀ ਦੇ ਬਲਵਿੰਦਰ ਕੁਮਾਰ ਨੇ ਕਿਹਾ ਕਿ ਇਸ ਫੈਕਟਰੀ ਵਿੱਚ ਨਾ ਤਾਂ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਜਾਦਾਂ ਨਾ ਹੀ ਵਾਤਾਵਰਨ ਨੂੰ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਫੈਕਟਰੀ ਦੀ ਜਾਂਚ ਕੀਤੀ ਜਾ ਚੁੱਕੀ ਹੈ। ਪਿੰਡ ਵਾਸੀਆਂ ਵੱਲੋ ਲਾਏ ਦੋਸ਼ ਝੂਠੇ ਤੇ ਬੇਬੁਨਿਆਦ ਹਨ।

Advertisement
×