ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਕਤੂਬਰ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਤਿੰਨ ਕੈਦੀਆਂ ਤੋਂ ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਦੁਮਣ ਸਿੰਘ ਨੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਜਦੋਂ ਉਨ੍ਹਾਂ ਜੇਲ੍ਹ ਕੰਪਲੈਕਸ ਦੀ ਚੈਕਿੰਗ ਕੀਤੀ ਤਾਂ ਹਵਾਲਾਤੀਆਂ ਲਖਵਿੰਦਰ ਸਿੰਘ, ਹਰਭਜਨ ਸਿੰਘ ਅਤੇ ਸੁਸ਼ੀਲ ਕੁਮਾਰ ਤੋਂ ਤਿੰਨ ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਜੇਲ੍ਹ ਨਿਯਮ ਭੰਗ ਕਰਨ ਦੇ ਦੋਸ਼ ਤਹਿਤ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਥਾਣਾ ਦੁੱਗਰੀ ਦੇ ਇਲਾਕੇ ਪੰਜਾਬ ਮਾਤਾ ਨਗਰ ਪੱਖੋਵਾਲ ਰੋਡ ਸਥਿਤ ਇਕ ਘਰ ਬਾਹਰੋਂ ਗੁਰਵਿੰਦਰ ਸਿੰਘ ਵਾਸੀ ਪਿੰਡ ਚਮਿੰਡਾ ਦਾ ਮੋਟਰਸਾਈਕਲ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਏ ਹਨ। ਪੁਲੀਸ ਕੋਲ ਲਿਖਾਈ ਸ਼ਿਕਾਇਤ ਵਿੱਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਘਰ ਦੇ ਬਾਹਰ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਕੁਝ ਦੇਰ ਬਾਅਦ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉਥੋਂ ਗਾਇਬ ਸੀ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।