ਟੌਲ ਪਲਾਜ਼ਾ ਵਰਕਰਾਂ ਵੱਲੋਂ ਸਨਮਾਨ ਸਮਾਗਮ
ਟੌਲ ਪਲਾਜ਼ਾ ਲਾਡੋਵਾਲ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮੂਹ ਵਰਕਰਾਂ ਵੱਲੋਂ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਟੌਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਪੰਕਜ ਮਹਿਮੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪੰਕਜ ਮਹਿਮੀ ਨੇ ਦੱਸਿਆ ਕਿ ਉਹ ਟੌਲ ਪਲਾਜ਼ਾ ਵਰਕਰ...
Advertisement
ਟੌਲ ਪਲਾਜ਼ਾ ਲਾਡੋਵਾਲ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮੂਹ ਵਰਕਰਾਂ ਵੱਲੋਂ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਟੌਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਪੰਕਜ ਮਹਿਮੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪੰਕਜ ਮਹਿਮੀ ਨੇ ਦੱਸਿਆ ਕਿ ਉਹ ਟੌਲ ਪਲਾਜ਼ਾ ਵਰਕਰ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਨਗੇ, ਤਾਂ ਜੋ ਵਰਕਰਾਂ ਨੂੰ ਡਿਊਟੀ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉਹ ਯੂਨੀਅਨ ਦੇ ਹਰ ਮੈਂਬਰ ਦੇ ਮੋਢੇ ਨਾਲ ਮੋਢਾ ਡਾਹ ਕੇ ਚੱਲਣਗੇ ਅਤੇ ਵਰਕਰਾਂ ਦੀਆਂ ਅਧੂਰੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।
Advertisement
Advertisement