ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਅਗਸਤ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਧਰਨਾਕਾਰੀਆਂ ਦੀ ਅਗਵਾਈ ਅਮਨਦੀਪ ਕੌਰ, ਸੁਖਵਿੰਦਰ ਕੌਰ ਅਤੇ ਮਨਜੀਤ ਕੌਰ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਕਾਰਪੋਰੇਟ ਘਰਾਣਿਆਂ ਦੀ ਸ਼ਹਿ ’ਤੇ ਗੋਦੀ ਮੀਡੀਏ ਨਾਲ ਮਿਲ ਕੇ ਅੰਦੋਲਨ ਨੂੰ ਬਦਨਾਮ ਕਰ ਕੇ ਕੁਰਾਹੇ ਪਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਇਨ੍ਹਾਂ ਦੀ ਕੋਈ ਵੀ ਚਾਲ ਕਾਮਯਾਬ ਨਹੀਂ ਹੋਣ ਦੇਣਗੇ। ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਬਲਦੇਵ ਸਿੰਘ ਧੂਰਕੋਟ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਮਨਜੀਤ ਸਿੰਘ ਗੁੱਜਰਵਾਲ ਨੇ ਸੰਬੋਧਨ ਕੀਤਾ।
ਕਿਸਾਨ ਯੂਨੀਅਨ ਦੀ ਸਿੱਧਵਾਂ ਬੇਟ ਤੇ ਸਲੇਮਪੁਰਾ ਇਕਾਈ ਦੀ ਚੋਣ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਪਿੰਡ ਪੱਧਰ ’ਤੇ ਇਕਾਈਆਂ ਦਾ ਗਠਨ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਕਸਬਾ ਸਿੱਧਵਾਂ ਬੇਟ ਅਤੇ ਪਿੰਡ ਸਲੇਮਪੁਰਾ ਇਕਾਈ ਦੀ ਚੋਣ ਕੀਤੀ ਗਈ। ਕਿਸਾਨ ਜਥੇਬੰਦੀ ਦੇ ਆਗੂ ਰਾਜਿੰਦਰ ਸਿੰਘ ਭੁਮਾਲ ਦੀ ਸਰਪ੍ਰਸਤੀ ਹੇਠ ਇਹ ਚੋਣ ਨੇਪਰੇ ਚੜ੍ਹੀ। ਇਸ ਸਮੇਂ ਜਥੇਬੰਦੀ ਵੱਲੋਂ ਨਿਰਮਲ ਸਿੰਘ ਭੁਮਾਲ, ਹਰਦੀਪ ਸਿੰਘ ਗਾਲਬਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਕਾਈ ਸਿੱਧਵਾਂ ਬੇਟ ਦਾ ਹਰਭਜਨ ਸਿੰਘ ਸਿੱਧੂ ਨੂੰ ਪ੍ਰਧਾਨ ਥਾਪਿਆ ਗਿਆ। ਇਸ ਤੋਂ ਇਲਾਵਾ ਜਰਨੈਲ ਸਿੰਘ ਸਿੱਧੂ ਮੀਤ ਪ੍ਰਧਾਨ, ਕੈਪਟਨ ਸੁਖਵਿੰਦਰ ਸਿੰਘ ਪਨੂੰ ਖ਼ਜ਼ਾਨਚੀ, ਜੀਤ ਸਿੰਘ ਸਕੱਤਰ, ਜਰਨੈਲ ਸਿੰਘ ਪਨੂੰ ਪ੍ਰੈੱਸ ਸਕੱਤਰ ਚੁਣੇ ਗਏ। ਇਨ੍ਹਾਂ ਤੋਂ ਇਲਾਵਾ ਹਰਬੰਸ ਸਿੰਘ ਖਾਲਸਾ, ਬਲਰਾਜ ਸਿੰਘ ਸਿੱਧੂ, ਹਰਦੀਪ ਸਿੰਘ ਸਿੱਧੂ, ਪਵਨ ਕੁਮਾਰ ਕਮੇਟੀ ਮੈਂਬਰ ਚੁਣੇ ਗਏ। ਸਲੇਮਪੁਰਾ ਇਕਾਈ ਦਾ ਮਹਿੰਦਰ ਸਿੰਘ ਮਾਨ ਨੂੰ ਪ੍ਰਧਾਨ ਚੁਣਨ ਤੋਂ ਇਲਾਵਾ ਹਰਮਨ ਸਿੰਘ ਥਿੰਦ ਨੂੰ ਸੀਨੀਅਰ ਮੀਤ ਪ੍ਰਧਾਨ, ਹਰਿੰਦਰ ਸਿੰਘ ਕਾਕਾ ਨੰਬਰਦਾਰ ਨੂੰ ਖਜ਼ਾਨਚੀ, ਸ਼ੇਰ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਸਕੱਤਰ ਚੁਣੇ ਗਏ। ਇਨ੍ਹਾਂ ਤੋਂ ਇਲਾਵਾ ਸੁਖਦੇਵ ਸਿੰਘ ਚੌਧਰੀ, ਜਸਪਾਲ ਸਿੰਘ ਗਿੱਲ, ਸੁਖਵਿੰਦਰ ਸਿੰਘ ਢਿੱਲੋਂ, ਵਾਂਗੀ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਸੰਘਰਸ਼ ’ਚ ਪੂਰਾ ਜ਼ੋਰ ਲਾਉਣ ਦਾ ਪ੍ਰਣ ਲਿਆ ਅਤੇ ਬਿਨਾਂ ਘੋਲ ਜਿੱਤੇ ਪਿੱਛੇ ਨਾ ਹਟਣ ਦਾ ਅਹਿਦ ਲਿਆ।