ਸੰਤੋਖ ਗਿੱਲ
ਗੁਰੂਸਰ ਸੁਧਾਰ, 5 ਜੁਲਾਈ
ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਬਲਾਕ ਸੁਧਾਰ ਦੇ ਸਾਬਕਾ ਕਾਂਗਰਸ ਪ੍ਰਧਾਨ ਰਮੇਸ਼ ਜੈਨ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉੱਧਰ ਪਾਰਟੀ ਦੇ ਸਿਰਕੱਢ ਆਗੂ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਰਾਮ ਕੁਮਾਰ ਛਾਪਾ ਅਤੇ ਪਿਛਲੀ ਵਿਧਾਨ ਸਭਾ ਚੋਣ ਸਮੇਂ ਟਿਕਟ ਦੇ ਦਾਅਵੇਦਾਰ ਠੇਕੇਦਾਰ ਹਾਕਮ ਸਿੰਘ ਰਾਏਕੋਟ ਨੇ ਵੀ ਅਗਾਮੀ ਵਿਧਾਨ ਸਭਾ ਚੋਣ ਤੋਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿਚ ਕਾਂਗਰਸੀ ਆਗੂਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦੇ ਕੇ ਨਿਵਾਜਿਆ ਗਿਆ। ਇਸੇ ਦੌਰਾਨ ਇਲਾਕੇ ਦੇ ਸਰਗਰਮ ਨੌਜਵਾਨ ਆਗੂ ਸੁਖਵਿੰਦਰ ਸਿੰਘ ਹਲਵਾਰਾ ਨੇ ਵੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ।