ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 26 ਮਈ
ਇੱਥੇ ਥਾਣਾ ਸਿਟੀ ਅੱਗੇ ਕੁਲਵੰਤ ਕੌਰ ਨਾਲ ਹੋਏ ਤਸ਼ੱਦਦ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਧਰਨਾ ਅੱਜ 65ਵੇਂ ਦਿਨ ’ਚ ਦਾਖ਼ਲ ਹੋ ਗਿਆ। ਇਸ ਮੁੱਦੇ ’ਤੇ ਸੰਘਰਸ਼ ਕਰ ਰਹੀਆਂ ਜਨਤਕ ਜਥੇਬੰਦੀਆਂ ਨੇ ਅਗਲੀ ਰਣਨੀਤੀ ਘੜਨ ਲਈ ਭਲਕੇ 27 ਮਈ ਨੂੰ ਮੀਟਿੰਗ ਸੱਦੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਚਰਨ ਸਿੰਘ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋਂ, ਸਰਵਿੰਦਰ ਸਿੰਘ ਸੁਧਾਰ, ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਪੋਨਾ ਤੇ ਬੀਕੇਯੂ ਏਕਤਾ (ਡਕੌਂਦਾ) ਦੇ ਬੰਤਾ ਸਿੰਘ ਡੱਲਾ ਨੇ ਕਿਹਾ ਕਿ ਦੋ ਮਹੀਨੇ ਤੋਂ ਧਰਨੇ ’ਤੇ ਬੈਠਣ ਅਤੇ ਪੀੜਤ ਮਾਤਾ ਵੱਲੋਂ ਇਨਸਾਫ਼ ਲਈ ਭੁੱਖ ਹੜਤਾਲ ਰੱਖਣ ਦੇ ਬਾਵਜੂਦ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਹੁਣ ਜਥੇਬੰਦੀਆਂ ਨੂੰ ਮਜਬੂਰਨ ਸੰਘਰਸ਼ ਤਿੱਖਾ ਕਰਨਾ ਪਵੇਗਾ। ਇਸ ਲਈ 27 ਮਈ ਦੀ ਸਾਂਝੀ ਮੀਟਿੰਗ ’ਚ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਤੋਂ ਇਲਾਵਾ ਚੜ੍ਹਤ ਸਿੰਘ, ਮਹਿੰਦਰ ਸਿੰਘ ਬੀਏ, ਨਿਰਮਲ ਸਿੰਘ ਨਿੰਮਾ, ਗੁਰਚਰਨ ਸਿੰਘ, ਬਖਤਾਵਰ ਸਿੰਘ ਆਦਿ ਮੌਜੂਦ ਸਨ।