ਖਿਡਾਰੀਆਂ ਨੂੰ ਟਰੈਕ ਸੂਟ ਵੰਡੇ
ਦੋਰਾਹਾ: ਇਥੋਂ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਅੰਡਰ-14 ਵਿਦਿਆਰਥੀਆਂ ਨੂੰ ਅੱਜ ਪਰਵਾਸੀ ਭਾਰਤੀ ਤਪਿੰਦਰ ਸਿੰਘ ਕਾਹਲੋਂ ਨੇ ਟਰੈਕ ਸੂਟੇ ਵੰਡੇ। ਕਾਹਲੋਂ ਨੇ ਕਿਹਾ ਕਿ ਇਹ ਉਪਰਾਲਾ ਬੱਚਿਆਂ ਅੰਦਰ ਮੁੱਢਲੇ ਪੱਧਰ ’ਤੇ ਹੀ ਖੇਡਾਂ ਵਿਚ ਰੁਚੀ ਪੈਦਾ ਕਰਨ ਦੇ ਉਦੇਸ਼ ਅਤੇ ਗਰਾਊਂਡ ਨਾਲ ਜੋੜ ਰੱਖਣ ਦੀ ਸੋਚ ਨਾਲ ਕੀਤਾ ਗਿਆ ਹੈ। ਲਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਅਜਿਹੇ ਕਦਮ ਨਾਲ ਬੱਚਿਆਂ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਵਿਚ ਹਿੱਸਾ ਲੈਣ ਦੀ ਉਤਸੁਕਤਾ ਵੱਧਦੀ ਹੈ ਅਤੇ ਵਿਦਿਆਰਥੀ ਜੀਵਨ ਵਿਚ ਬੱਚੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਨਸ਼ੇ ਤਿਆਗ ਕੇ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰਨ। ਇਸ ਮੌਕੇ ਗੁਰਮੇਲ ਸਿੰਘ, ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ ਜੱਸਾ, ਜਸਦੇਵ ਸਿੰਘ, ਸਰਬਜੀਤ ਸਿੰਘ, ਹਰਬੰਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
ਕੈਪਸ਼ਨ : ਵਿਦਿਆਰਥੀਆਂ ਨੂੰ ਟ੍ਰੈਕ ਸੂਟ ਵੰਡਦੇ ਹੋਏ ਤਪਿੰਦਰ ਸਿੰਘ। -ਫੋਟੋ : ਓਬਰਾਏ