ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਵੱਲ ਟਰੈਕਟਰ ਮਾਰਚ : The Tribune India

ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਵੱਲ ਟਰੈਕਟਰ ਮਾਰਚ

ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਵੱਲ ਟਰੈਕਟਰ ਮਾਰਚ

ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਘਰ ਵੱਲ ਟਰੈਕਟਰ ਮਾਰਚ ਕਰਦੇ ਹੋਏ ਕਿਸਾਨ।

ਸੰਤੋਖ ਗਿੱਲ

ਰਾਏਕੋਟ, 6 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਕਮੇਟੀ ਦੇ ਸੱਦੇ ’ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੇ ਟਰੈਕਟਰ ਮਾਰਚ ਉਪਰੰਤ ਹਲਕਾ ਰਾਏਕੋਟ ਦੇ ਆਮ ਆਦਮੀ ਪਾਰਟੀ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ, ‌ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਰੋਡ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਿਕਰਜੀਤ ਸਿੰਘ ਕਾਲਖ ਨੇ ਕਿਹਾ ਕਿ ਕੁਲੈਕਟਰ ਰੇਟਾਂ ਤੋਂ ਵੀ ਹੇਠਾਂ ਕੌਡੀਆਂ ਦੇ ਭਾਅ ਐਵਾਰਡ ਕੀਤੇ ਜਾ ਰਹੇ ਹਨ ਅਤੇ ਜਿਹੜੇ ਕਿਸਾਨਾਂ ਦੀਆ ਜ਼ਮੀਨਾਂ ਦੋਫਾੜ ਹੋਣਗੀਆਂ ਜਾਂ ਜਿਨ੍ਹਾਂ ਨੂੰ ਕੋਈ ਰਸਤਾ ਵੀ ਨਹੀਂ ਬਚੇਗਾ ਉਹ ਕਿਸਾਨ ਬੁਰੀ ਤਰ੍ਹਾਂ ਤਬਾਹ ਹੋ ਜਾਣਗੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਚਿਤ ਮੁਆਵਜ਼ੇ ਬਿਨਾ ਜ਼ਮੀਨਾਂ ਗ੍ਰਹਿਣ ਨਹੀਂ ਕਰਨ ਦਿੱਤੀਆਂ ਜਾਣਗੀਆਂ। ਹਲਕਾ ਵਿਧਾਇਕ ਹਾਕਮ ਸਿੰਘ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ।

ਪਾਇਲ (ਦੇਵਿੰਦਰ ਸਿੰਘ ਜੱਗੀ): ਜਬਰੀ ਜ਼ਮੀਨਾਂ ਐਕੁਆਇਰ ਕਰਨ ਖ਼ਿਲਾਫ਼ ਕੋਟ ਆਗਾ ਵਿੱਚ ਪਿਛਲੇ 42 ਦਿਨਾਂ ਤੋਂ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹੇ ਦੇ ਅੱਠ ਪਿੰਡਾਂ ਦੇ ਕਿਸਾਨ ਰਵਾਨਾ ਹੋਏ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਦਵਿੰਦਰ ਸਿੰਘ ਘਲੋਟੀ ਅਤੇ ਰਵਨਦੀਪ ਸਿੰਘ ਨੇ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਲਗਾਤਾਰ ਸੜਕਾਂ ’ਤੇ ਬੈਠੇ ਹਨ ਪਰ ਸਰਕਾਰਾਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਢੀਠ ਹੋਈਆਂ ਪਈਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਕੋਲੋਂ ਅਹਿਮ ਮਸਲਿਆਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਖਬੀਰ ਸਿੰਘ ਘੁਡਾਣੀ, ਦਲਜੀਤ ਸਿੰਘ ਬਿੱਟੂ, ਜੱਗਾ, ਜਸਵੀਰ ਸਿੰਘ, ਝਿਰਮਲ ਸਿੰਘ, ਸੁਰਿੰਦਰ ਸਿੰਘ,ਮਿਤ ਸਿੰਘ, ਮਾ. ਬਿੱਕਰ ਸਿੰਘ, ਨਿਰਮਲ ਸਿੰਘ, ਬੰਤ ਸਿੰਘ, ਮਨਜੀਤ ਸਿੰਘ ਘਲੋਟੀ, ਚਰਨ ਸਿੰਘ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ ਹਾਜ਼ਰ ਸਨ।

ਕਿਸਾਨਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ

ਮੁੱਲਾਂਪੁਰ ਦਾਖਾ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਪੰਡੋਰੀ ਵਿੱਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਮੀਟਿੰਗ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਪਿਛਲੇ ਦਿਨੀਂ ਮੋਰਕਰੀਮਾਂ ਵਿਚ ਜਥੇਬੰਦੀ ਦੀ ਮੀਟਿੰਗ ਵਿਚ ਖੌਰੂ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ-ਮਜ਼ਦੂਰ ਆਗੂ ਜਸਦੇਵ ਸਿੰਘ ਲਲਤੋਂ, ਬਲਜੀਤ ਸਿੰਘ ਸਵੱਦੀ, ਗੁਰਬਖ਼ਸ਼ ਸਿੰਘ ਤਲਵੰਡੀ, ਅਮਰੀਕ ਸਿੰਘ ਤਲਵੰਡੀ, ਗੁਰਮੇਲ ਸਿੰਘ ਢੱਟ ਅਤੇ ਡਾ. ਗੁਰਮੇਲ ਸਿੰਘ ਕੁਲਾਰ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਸਮੇਤ ਥਾਣਾ ਦਾਖਾ ਦੇ ਪੁਲੀਸ ਅਧਿਕਾਰੀਆਂ ਨੂੰ ਕਈ ਵਾਰ ਮਿਲ ਕੇ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ਪਰ ਹਾਲੇ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਰਹਿੰਦੀਆਂ ਕਿਸਾਨੀ ਮੰਗਾਂ ਫ਼ੌਰੀ ਪੂਰੀਆਂ ਕਰਨ ਦੀ ਵੀ ਮੰਗ ਕੀਤੀ ਹੈ।

ਕੋਟ ਆਗਾ ਵਿੱਚ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

ਕੋਟ ਆਗਾ ਵਿੱਚ ਪੱਕੇ ਮੋਰਚੇ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਗਿੱਲ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ 42ਵੇਂ ਦਿਨ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਧਰਨਾ ਜਾਰੀ ਰਿਹਾ। ਅੱਜ ਇੱਥੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਰਵਨਦੀਪ ਸਿੰਘ ਘਲੋਟੀ ਨੇ ਕਿਹਾ ਕਿ ਸਰਕਾਰ ਜਮਹੂਰੀਅਤ ਦਾ ਢੰਡੋਰਾ ਤਾਂ ਪਿੱਟਦੀ ਹੈ ਪਰ ਹਕੀਕਤ ਵਿਚ ਕੋਈ ਜਮਹੂਰੀਅਤ ਨਹੀਂ ਹੈ, ਕਿਸਾਨ ਸੜਕਾਂ ’ਤੇ ਬੈਠੇ ਹਨ ਪਰ ਕੋਈ ਅਧਿਕਾਰੀ ਹੁਣ ਤੱਕ ਉਨ੍ਹਾਂ ਦੀ ਗੱਲ ਸੁਣਨ ਲਈ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ-ਮਜ਼ਦੂਰਾਂ ਦਾ ਇਮਤਿਹਾਨ ਨਾ ਲਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂ ਜਸਬੀਰ ਸਿੰਘ ਕੋਟ ਆਗਾ, ਯੁਵਰਾਜ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਕਰਮਜੀਤ ਸਿੰਘ ਕੋਟ ਆਗਾ, ਅਤੇ ਦਰਸ਼ਨ ਸਿੰਘ ਫੱਲੇਵਾਲ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All