ਟਰੈਕਟਰ ਪਰੇਡ: ਲਾਮਬੰਦੀ ਲਈ ਪਿੰਡਾਂ ’ਚ ਮੋਟਰਸਾਈਕਲ ਮਾਰਚ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ; ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਟਰੈਕਟਰ ਪਰੇਡ: ਲਾਮਬੰਦੀ ਲਈ ਪਿੰਡਾਂ ’ਚ ਮੋਟਰਸਾਈਕਲ ਮਾਰਚ

ਰਾਏਕੋਟ ਤੋਂ ਵੱਖ ਵੱਖ ਪਿੰਡਾਂ ਵੱਲ ਟਰੈਕਟਰ ਪਰੇਡ ਦੀ ਲਾਮਬੰਦੀ ਲਈ ਮੋਟਰਸਾਈਕਲ ਮਾਰਚ ਕੱਢਦੇ ਹੋੲੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਕਾਰਕੁਨ।

ਰਾਮ ਗੋਪਾਲ ਰਾਏਕੋਟੀ

ਰਾਏਕੋਟ, 17 ਜਨਵਰੀ 

ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਕਨਵੀਨਰ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਨੇ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ। ਇਸ ਮਾਰਚ ਵਿੱਚ ਸੈਂਕੜੇ ਨੌਜਵਾਨ ਟਰੈਕਟਰਾਂ, ਮੋਟਰਸਾਈਕਲ, ਕਾਰਾਂ ਅਤੇ ਜੀਪਾਂ ’ਤੇ ਸਵਾਰ ਹੋ ਕੇ ਸ਼ਾਮਲ ਹੋਏ। ਇਹ ਮਾਰਚ ਪਿੰਡ ਲੋਹਟਬੱਧੀ ਤੋਂ ਸ਼ੁਰੂ ਹੋ ਕੇ ਜਲਵਾਣਾ, ਫਰਵਾਲੀ, ਮਹੋਲੀ,  ਰਛੀਨ, ਬ੍ਰਹਮਪੁਰ, ਕਲਸੀਆਂ, ਭੈਣੀ ਬੜਿੰਗਾਂ, ਰਾਏਕੋਟ, ਬੱਸੀਆਂ ਤੋਂ ਨੱਥੋਵਾਲ ਜਾ ਕੇ ਸਮਾਪਤ ਹੋਇਆ। ਰਾਏਕੋਟ ਪੁੱਜਣ ’ਤੇ ਮਾਰਚ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਦਿੱਲੀ ’ਚ ਹੋਣ ਵਾਲੀ ਟਰੈਕਟਰ ਪਰੇਡ ’ਚ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਸਮੇਤ ਸ਼ਾਮਲ ਹੋਣਗੇ, ਜਿਸ ਤਹਿਤ ਅੱਜ ਉਨ੍ਹਾਂ ਨੇ ਪਿੰਡਾਂ ’ਚ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ। ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। 

ਇਸੇ ਤਰ੍ਹਾਂ ਟਰੈਕਟਰ ਪਰੇਡ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਨੌਜਵਾਨ ਨੂੰ ਵਾਲੰਟੀਅਰਾਂ ਵਜੋਂ ਭਰਤੀ ਕੀਤਾ ਜਾ ਰਿਹਾ ਹੈ। ਅੱਜ ਪਿੰਡ ਝੋਰੜਾਂ, ਅੱਚਰਵਾਲ, ਫੇਰੂਰਾਂਈ ਤੇ ਬੋਪਾਰਾਏ ’ਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ ਤੇ ਨੌਜਵਾਨ ਆਗੂ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ 26 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਲੋਕ ਟਰੈਕਟਰ ਲੈ ਕੇ ਦਿੱਲੀ ਦੀ ਪਰੇਡ ਵਿੱਚ ਸ਼ਾਮਲ ਹੋਣਗੇ, ਇਥੋਂ ਕਿਸਾਨਾਂ ਦੇ ਜਥੇ 23 ਜਨਵਰੀ ਨੂੰ ਰਵਾਨਾ ਹੋਣਗੇ ਅਤੇ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਵੇਗਾ। ਇਸ ਰੈਲੀ ਨੂੰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ, ਰਾਏਕੋਟ ਦੇ ਇਲਾਕਾ ਪ੍ਰਧਾਨ ਗੁਰਚਰਨ ਸਿੰਘ ਅੱਚਰਵਾਲ, ਜਗਰੂਪ ਸਿੰਘ, ਨਿਰਮਲ ਸਿੰਘ ਫੇਰੂਰਾਂਈ, ਗੁਰਚਰਨ ਸਿੰਘ ਸਿੱਧੂ, ਗੁਰਵਿੰਦਰ ਝੋਰੜਾਂ, ਸੁਖਦੇਵ ਸਿੰਘ ਚਕਰ ਤੇ ਕੁਲਦੀਪ ਸਿੰਘ ਨੇ ਸੰਬੋਧਨ ਕੀਤਾ। 

ਲੁਧਿਆਣਾ (ਸਤਵਿੰਦਰ ਸਿੰਘ ਬਸਰਾ): ਲੁਧਿਆਣਾ  ਦੇ ਦੁੱਗਰੀ  ਰੋਡ ਨੇੜੇ  ਰਿਲਾਇੰਸ  ਪੈਟਰੋਲ ਪੰਪ ’ਤੇ ਚੱਲ ਰਿਹਾ  ਧਰਨਾ 24ਵੇਂ ਦਿਨ  ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਆਗੂ  ਮਨਜੀਤ  ਸਿੰਘ  ਗਰੇਵਾਲ ਨੇ  ਦੱਸਿਆ ਕਿ  ਜਦੋਂ ਤਕ ਖੇਤੀ ਕਾਨੂੰਨ, ਬਿਜਲੀ ਐਕਟ 2020 ਤੇ ਪਰਾਲੀ ਐਕਟ ਰੱਦ ਨਹੀਂ  ਕੀਤੇ  ਜਾਂਦੇ, ਇਹ ਧਰਨਾ ਜਾਰੀ ਰੱਖਿਆ ਜਾਵੇਗਾ। ਡਾ.  ਐੱਨਐੱਸ ਸੋਢੀ  ਨੇ ਕਿਹਾ ਕਿ ਇਹ ਸੰਘਰਸ਼ ਕਾਲੇ ਕਾਨੂੰਨਾਂ ਖਿਲਾਫ਼  ਦੇਸ਼  ਵਿੱਚ ਹੀ ਨਹੀਂ, ਬਲਕਿ ਦੁਨੀਆਂ ਭਰ ਵਿੱਚ  ਚੱਲ ਰਿਹਾ ਹੈ ਅਤੇ ਲੋਕ ਜਿੱਤਣ ਤਕ ਡਟੇ ਰਹਿਣਗੇ। ਆਗੂਆਂ ਨੇ ਜੀਓ, ਅੰਬਾਨੀ, ਅਡਾਨੀ ਦੇ ਉਤਪਾਦਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਪਾਲ ਸਿੰਘ ਗਰੇਵਾਲ, ਰਣਜੀਤ ਸਿੰਘ, ਅਵਤਾਰ  ਸਿੰਘ  ਢਿੱਲੋਂ, ਮਨਜੀਤ  ਸਿੰਘ  ਗਰੇਵਾਲ, ਰਸਿਕ  ਲਾਲ ਸ਼ਰਮਾ, ਮੁਕੇਸ਼  ਮੁਖੀਆ  ਨੇ ਸੰਬੋਧਨ ਕੀਤਾ।

ਇਸੇ ਤਰ੍ਹਾਂ ਬੀਕੇਯੂ (ਏਕਤਾ) ਉਗਰਾਹਾਂ ਵੱਲੋਂ ਫਿਰੋਜ਼ਪੁਰ ਰੋਡ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਲ ਬਾਗ ਅਤੇ ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਦੇ ਵਿੱਤ ਸਕੱਤਰ ਕਸਤੂਰੀ ਲਾਲ ਨੇ ਕਿਹਾ ਕਿ ਇਸ ਸੰਘਰਸ਼ ਦੇ ਸਮਾਜਿਕ ਸਿੱਟੇ ਜ਼ਰੂਰ ਨਿਕਲਣਗੇ। ਨਿਰਮਲ ਸਿੰਘ ਨੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ। ਅੱਜ ਦੇ ਇਸ ਧਰਨੇ ਨੂੰ ਜਸਵੰਤ ਸਿੰਘ, ਪਲਵਿੰਦਰ ਸਿੰਘ ਅਤੇ ਬਿਕਰਮ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਧਰਨੇ ਵਿੱਚ ਕਿਸਾਨ ਬੀਬੀਆਂ ਵੀ ਸ਼ਾਮਲ ਹੋਈਆਂ। ਧਰਨੇ ਵਿੱਚ ਮਰਹੂਮ ਕਵੀ ਸੰਤ ਰਾਮ ਉਦਾਸੀ ਅਤੇ ਅਮੋਲਕ ਸਿੰਘ ਦੇ ਗੀਤ ਗਾਏ ਗਏ।

ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ ’ਤੇ ਧਰਨਾ ਲਗਾ ਕੇ ਬੈਠੇ ਕਿਸਾਨ ਯੂਨੀਅਨ ਦੇ ਨੁਮਾਇੰਦੇ।

ਲੋਕ ਇਨਸਾਫ਼ ਪਾਰਟੀ ਵੱਲੋਂ ਕੇਂਦਰ ਦੇ ਅੜੀਅਲ ਰਵੱਈਏ ਦੀ ਨਿਖੇਧੀ

ਲੁਧਿਆਣਾ (ਗੁਰਿੰਦਰ ਸਿੰਘ): ਲੋਕ ਇਨਸਾਫ਼ ਪਾਰਟੀ ਨੇ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਉਹ ਕਿਸਾਨੀ ਸੰਘਰਸ਼ ਦੀ ਸਫ਼ਲਤਾ ਨੂੰ ਦੇਖਦਿਆਂ ਕਿਸਾਨ ਸਮਰਥਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਅੱਜ ਦੁੱਗਰੀ ਵਿੱਚ ਲਿਪ ਆਗੂ ਹਰਪਾਲ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀ ਏਜੰਸੀ ਐੱਨਆਈਏ ਰਾਹੀਂ ਟਰਾਂਸਪੋਰਟਰਾਂ, ਸਮਾਜ ਸੇਵੀ ਸੰਗਠਨਾਂ, ਪੱਤਰਕਾਰਾਂ ਅਤੇ ਹੋਰ ਕਿਸਾਨ ਹਿਤੈਸ਼ੀਆਂ ਨੂੰ ਸੰਮਨ ਕਰ ਕੇ ਉਨ੍ਹਾਂ ਦਾ ਮਨੋਬਲ ਡੇਗਣਾ ਚਾਹੁੰਦੀ ਹੈ ਪਰ ਉਸ ਦੇ ਇਹ ਮਨਸੂਬੇ ਕਦੇ ਸਫ਼ਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਅੜੀਅਲ ਵਤੀਰਾ ਛੱਡ ਕੇ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਇਸ ਮੌਕੇ ਜਥੇਬੰਦੀ ਦੇ ਆਗੂ ਗੁਰਦੀਪ ਸਿੰਘ ਕਾਲੜਾ ਹਾਜ਼ਰ ਸਨ।

ਜਗਰਾਉਂ ਰੇਲਵੇ ਧਰਨੇ ਦੇ ਬਾਹਰ ਲੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਚੌਂਕੀਮਾਨ ਟੌਲ ਪਲਾਜ਼ੇ ਤੇ ਰੇਲਵੇ ਸਟੇਸ਼ਨ ’ਤੇ ਡਟੇ ਕਿਸਾਨ

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਰੇਲਵੇ ਸਟੇਸ਼ਨ ਧਰਨੇ ਦੇ 110ਵੇਂ ਦਿਨ ਸਮੁੱਚੇ ਇਲਾਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਲੀ ਸਮਾਜ ਸੇਵੀ ਸੰਸਥਾ ਗਰੀਨ ਮਿਸ਼ਨ ਸੁਸਾਇਟੀ ਦੀ ਟੀਮ ਨੇ ਹਾਜ਼ਰੀ ਭਰ ਕੇ ਕਿਸਾਨ ਮਜ਼ਦੂਰ ਹਮਾਇਤੀ ਹੋਣ ਦਾ ਸਬੂਤ ਪੇਸ਼ ਕੀਤਾ। ਧਰਨੇ ਵਿੱਚ ਪ੍ਰੋ. ਕਰਮ ਸਿੰਘ ਸੰਧੂ, ਹਰਨਰਾਇਣ ਸਿੰਘ ਢਿੱਲੋਂ, ਸਤਪਾਲ ਦੇਹੜਕਾ, ਅਰਵਿੰਦਰ ਕੋਹਲੀ, ਡਾ. ਸੁਖਵਿੰਦਰ ਸਿੰਘ, ਜਸਵੰਤ ਢਿੱਲੋਂ, ਮੰਗਲ ਸਿੱਧੂ, ਜਸਪਾਲ, ਪ੍ਰੋਮਿਲਾ, ਕੰਚਨ ਗੁਪਤਾ, ਪ੍ਰਿੰਸੀ. ਦਲਜੀਤ ਹਠੂਰ ਅਤੇ ਮੁਕੇਸ਼ ਸ਼ਰਮਾ ਨੇ ਸੰਬੋਧਨ ਕਰਦਿਆਂ ਆਖਿਆ ਕਿ 110ਵੇਂ ਦਿਨ ਵੀ ਕਿਸਾਨ ਮਜ਼ਦੂਰਾਂ ਦਾ ਜੋਸ਼ ਕੜਾਕੇ ਦੀ ਠੰਢ ’ਚ ਵੀ ਬਰਕਰਾਰ ਹੈ। ਚੌਂਕੀਮਾਨ ਟੌਲ ਪਾਲਜ਼ੇ ’ਤੇ ਗੁਰਮੇਲ ਭਰੋਵਾਲ, ਸਤਨਾਮ ਮੋਰਕਰੀਮਾਂ, ਗਗਨ ਸਰਾਂ ਅਤੇ ਪਰਮਜੀਤ ਸਿੱਧਵਾਂ ਨੇ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਦੇਸ਼ ਪੱਧਰੀ ਟਰੈਕਟਰ ਰੈਲੀ ਦੀ ਸਫ਼ਲਤਾ ਲਈ ਦਿਨ-ਰਾਤ ਇੱਕ ਕਰਨ ਦਾ ਸੁਨੇਹਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All