ਤਾਲਾਬੰਦੀ ਖ਼ਿਲਾਫ਼ ਨਿੱਤਰੇ ਵਪਾਰੀ

ਤਾਲਾਬੰਦੀ ਖ਼ਿਲਾਫ਼ ਨਿੱਤਰੇ ਵਪਾਰੀ

ਸਮਰਾਲਾ ਵਿੱਚ ਤਾਲਾਬੰਦੀ ਖ਼ਿਲਾਫ਼ ਧਰਨਾ ਦਿੰਦੇ ਹੋਏ ਦੁਕਾਨਦਾਰ। -ਫੋਟੋ: ਬੱਤਰਾ

ਗੁਰਿੰਦਰ ਸਿੰਘ
ਲੁਧਿਆਣਾ, 4 ਮਈ

ਦੁਕਾਨਦਾਰਾਂ ਅਤੇ ਵਪਾਰੀਆਂ ਨੇ ਅੱਜ ਬਿਜ਼ਨਸ ਬਚਾਓ ਮੋਰਚਾ (ਬੀਬੀਐੱਮ) ਦੇ ਝੰਡੇ ਹੇਠ ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਖ਼ਿਲਾਫ਼ ਮੁਜ਼ਾਹਰਾ ਕਰ ਕੇ ਤਾਲਾਬੰਦੀ ਤੋਂ ਪ੍ਰਭਾਵਿਤ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਰਾਹਤ ਪੈਕੇਜ ਦੀ ਮੰਗ ਕੀਤੀ। ਚੌੜਾ ਬਾਜ਼ਾਰ ਵਿੱਚ ਮਾਸਕ ਪਾ ਕੇ ਪੁੱਜੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੋਸਟਰ ਵੀ ਵੰਡੇ। ਜਥੇਬੰਦੀ ਦੇ ਆਗੂਆਂ ਗੁਰਦੀਪ ਸਿੰਘ ਗੋਸ਼ਾ, ਸੁਨੀਲ ਮਹਿਰਾ ਪ੍ਰਧਾਨ ਪੰਜਾਬ ਵਪਾਰ ਮੰਡਲ, ਬਲਵਿੰਦਰ ਸਿੰਘ ਭੁੱਲਰ, ਹਰਭਜਨ ਸਿੰਘ ਰਾਣਾ ਅਤੇ ਰੂਬਲ ਢੱਲ ਨੇ ਕਿਹਾ ਕਿ ਸਰਕਾਰ ਦੇ ਫ਼ੈਸਲੇ ਕਾਰਨ ਦੁਕਾਨਦਾਰ ਸੜਕਾਂ ’ਤੇ ਆਉਣ ਲਈ ਮਜਬੂਰ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦੀ ਆਮਦਨ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਪ੍ਰਸ਼ਾਸਨ ਵੱਲੋਂ ਐੱਫਆਈਆਰ ਦਰਜ ਕੀਤੀ ਜਾਂਦੀ ਹੈ ਪਰ ਹੁਣ ਉਹ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਸਮਰਾਲਾ (ਡੀ ਪੀ ਐੱਸ ਬੱਤਰਾ): ਇੱਥੇ ਵੀ ਦੁਕਾਨਦਾਰਾਂ ਨੇ ਧਰਨਾ ਦਿੰਦਿਆਂ ਕੈਪਟਨ ਸਰਕਾਰ ਭਾਰੀ ਨਾਅਰੇਬਾਜ਼ੀ ਕਰਦਿਆਂ ਰੱਜ ਕੇ ਭੜਾਸ ਕੱਢੀ। ਇਨ੍ਹਾਂ ਧਰਨਾਕਾਰੀ ਦੁਕਾਨਦਾਰਾਂ ਦੇ ਹੱਕ ਵਿੱਚ ਨਿੱਤਰੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਦੁਕਾਨਦਾਰਾਂ ਦੇ ਵਿਰੋਧ ਨੂੰ ਜਾਇਜ਼ ਦੱਸਦਿਆਂ ਕੈਪਟਨ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਇਹ ਦੱਸੇ ਕਿ ਦੁਕਾਨਦਾਰਾਂ ਦਾ ਰੁਜ਼ਗਾਰ ਬੰਦ ਕਰਵਾ ਕੇ ਕਰੋਨਾ ’ਤੇ ਕਾਬੂ ਪੈ ਜਾਵੇਗਾ? ਦੁਕਾਨਦਾਰਾਂ ਦੀ ਮੰਗ ਸੀ, ਕਿ ਜਾਂ ਤਾ ਕੈਪਟਨ ਸਰਕਾਰ ਹੋਰ ਸੂਬਿਆਂ ਵਾਂਗ ਪੂਰਨ ਰੂਪ ਵਿੱਚ ਲੌਕਡਾਊਨ ਦਾ ਐਲਾਨ ਕਰੇ ਜਾਂ ਫਿਰ ਬੰਦ ਕਰਵਾਈਆਂ ਦੁਕਾਨਾਂ ਨੂੰ ਵੀ ਖੋਲ੍ਹਣ ਦਾ ਐਲਾਨ ਕੀਤਾ ਜਾਵੇ। ਅਖੀਰ ਵਿੱਚ ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਆਪਣਾ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਦੁਕਾਨਦਾਰਾਂ ਦੀ ਹਮਾਇਤ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਦਿਆਲਪੁਰਾ ਸਮੇਤ ਕਈ ਹੋਰ ਆਗੂਆਂ ਅਤੇ ਸੰਸਥਾਵਾਂ ਵੱਲੋਂ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਪੰਜਾਬ ਸਰਕਾਰ ਵੱਲੋਂ ਲੌਕਡਾਊਨ ਸਬੰਧੀ ਜਾਰੀ ਕੀਤੀਆਂ ਨਵੀਂਆਂ ਹਦਾਇਤਾਂ ਤੋਂ ਦੁਖੀ ਸ਼ਹਿਰ ਦੇ ਕਈ ਦੁਕਾਨਦਾਰਾਂ ਵੱਲੋਂ ਅੱਜ ਆਪਣੀਆਂ ਦੁਕਾਨਾਂ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਤਲਵੰਡੀ ਗੇਟ ਸਾਹਮਣੇ ਧਰਨਾ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਗੈਰ- ਜ਼ਰੂਰੀ ਸਾਮਾਨ ਵਾਲੇ ਦੁਕਾਨਦਾਰਾਂ ਨੂੰ ਰਾਹਤ ਦਿੰਦੇ ਹੋਏ ਦੁਕਾਨਾਂ ਨੂੰ ਕੁਝ ਸਮਾਂ ਖੋਲ੍ਹਣ ਦੀ ਇਜ਼ਾਜਤ ਦੇਵੇ। ਥਾਣਾ ਸਿਟੀ ਦੇ ਇੰਚਾਰਜ ਵਿਨੋਦ ਕੁਮਾਰ ਮੌਕੇ ’ਤੇ ਪੁੱਜੇ ਅਤੇ ਦੁਕਾਨਦਾਰਾਂ ਨੂੰ ਸਮਝਾ-ਬੁਝਾਅ ਕੇ ਧਰਨਾ ਖਤਮ ਕਰਵਾਇਆ। ਸ਼ਾਮ ਮੌਕੇ ਦੁਕਾਨਦਾਰਾਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਡੀ.ਐਸ.ਪੀ ਸੁਖਨਾਜ਼ ਸਿੰਘ ਨੇ ਕਿਹਾ ਕਿ ਦੁਕਾਨਾਂ ਖੋਲ੍ਹਣ ਜਾਂ ਬੰਦ ਕਰਵਾਉਣ ਦਾ ਫੈਸਲਾ ਸਰਕਾਰ ਦੇ ਹੱਥ ਹੈ। ਉਨ੍ਹਾਂ ਨੂੰ ਸਰਕਾਰ ਵਲੋਂ ਜੋ ਹਦਾਇਤਾਂ ਪ੍ਰਾਪਤ ਹੁੰਦੀਆਂ ਹਨ, ਪੁਲੀਸ ਦਾ ਕੰਮ ਉਨ੍ਹਾਂ ਨੂੰ ਲਾਗੂ ਕਰਵਾਉਣਾ ਹੈ।

ਕੁਝ ਘੰਟਿਆਂ ਲਈ ਸਾਰਾ ਬਾਜ਼ਾਰ ਖੋਲ੍ਹਣ ਦੀ ਮੰਗ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮਾਛੀਵਾੜਾ ਦੇ ਦੁਕਾਨਦਾਰ ਮਨਜੀਤ ਸਿੰਘ ਮੱਕੜ ਤੇ ਹੋਰ ਦੁਕਾਨਦਾਰਾਂ ਨੇ ਦੱਸਿਆ ਕਿ ਪਾਬੰਦੀ ਕਾਰਨ ਉਨ੍ਹਾਂ ਦੇ ਕਾਰੋਬਾਰ ਬਿਲਕੁਲ ਠੱਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਰੇ ਦੁਕਾਨਦਾਰਾਂ ਨੂੰ ਕੁਝ ਘੰਟੇ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ। ਕੁਝ ਦੁਕਾਨਦਾਰਾਂ ਨੇ ਕਿਹਾ ਕਿ ਜੇਕਰ ਸਰਕਾਰ ਮੁਕੰਮਲ ਲੌਕਡਾਊਨ ਲਗਾਉਣਾ ਚਾਹੁੰਦੀ ਹੈ ਤਾਂ ਬਿਜਲੀ ਬਿੱਲ, ਬੈਂਕਾਂ ਦੀਆਂ ਕਿਸ਼ਤਾਂ ਮੁਆਫ਼ ਕਰਨ ਤੋਂ ਇਲਾਵਾ ਲੋਕਾਂ ਦੇ ਆਰਥਿਕ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਗਰੀਬਾਂ ਲਈ ਰਾਸ਼ਨ ਦਾ ਪ੍ਰਬੰਧ ਕਰ ਦਿੰਦੀ ਹੈ ਪਰ ਮੱਧ ਵਰਗੀ ਦੁਕਾਨਦਾਰ ਤੇ ਪਰਿਵਾਰ ਜੋ ਬੇਹੱਦ ਮਾੜੀ ਆਰਥਿਕ ਸਥਿਤੀ ਨਾਲ ਜੂਝ ਰਹੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All