ਲਾਪਤਾ ਨੌਜਵਾਨ ਦੀ ਲਾਸ਼ ਮਿਲਣ ਮਗਰੋਂ ਆਵਾਜਾਈ ਠੱਪ : The Tribune India

ਲਾਪਤਾ ਨੌਜਵਾਨ ਦੀ ਲਾਸ਼ ਮਿਲਣ ਮਗਰੋਂ ਆਵਾਜਾਈ ਠੱਪ

ਲਾਪਤਾ ਨੌਜਵਾਨ ਦੀ ਲਾਸ਼ ਮਿਲਣ ਮਗਰੋਂ ਆਵਾਜਾਈ ਠੱਪ

ਧਰਨੇ ’ਚ ਸ਼ਾਮਲ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ।

ਡੀ ਪੀ ਐੱਸ ਬੱਤਰਾ

ਸਮਰਾਲਾ, 2 ਅਕਤੂਬਰ

ਪਿੰਡ ਰਾਜੇਵਾਲ ਦੇ ਪਿਛਲੇ ਛੇ ਦਿਨ ਤੋਂ ਲਾਪਤਾ 21 ਸਾਲਾ ਨੌਜਵਾਨ ਯਾਦਵਿੰਦਰ ਸਿੰਘ ਦੀ ਪਟਿਆਲਾ ਨੇੜੇ ਭਾਖੜਾ ਨਹਿਰ ’ਚੋਂ ਲਾਸ਼ ਮਿਲਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲੀਸ ਉੱਤੇ ਸਮਾਂ ਰਹਿੰਦਿਆਂ ਢੁੱਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਜਾਮ ਲਾ ਦਿੱਤਾ।

ਸ਼ਹਿਰ ਦੇ ਮੁੱਖ ਚੌਕ ਵਿੱਚ ਧਰਨੇ ’ਤੇ ਬੈਠੇ ਮ੍ਰਿਤਕ ਦੇ ਵਾਰਿਸ ਅਤੇ ਪਿੰਡ ਵਾਸੀ ਪੁਲੀਸ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਲਈ ਜ਼ਿੰਮੇਵਾਰ ਮੁਲਾਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਮ੍ਰਿਤਕ ਨੌਜਵਾਨ ਆਪਣੇ ਤਾਏ-ਚਾਚੇ ਦੇ ਤਿੰਨ ਪਰਿਵਾਰਾਂ ਦਾ ਇੱਕਲੌਤਾ ਪੁੱਤਰ ਸੀ ਅਤੇ ਪੰਜ ਭੈਣਾਂ ਦਾ ਭਰਾ ਸੀ। ਖਾਨਦਾਨ ਦੇ ਇਕਲੌਤੇ ਚਿਰਾਗ ਦੀ ਇੰਜ ਹੋਈ ਮੌਤ ਤੋਂ ਖ਼ਫ਼ਾ ਪਰਿਵਾਰ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ (21) ਪਿੰਡ ਰਾਜੇਵਾਲ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਵਿੱਚ ਕੰਡਕਟਰ ਦੀ ਨੌਕਰੀ ਕਰਦਾ ਸੀ ਜੋ 26 ਸਤੰਬਰ ਨੂੰ ਅਚਾਨਕ ਸਮਰਾਲਾ ਤੋਂ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰ ਲਗਾਤਾਰ ਉਸ ਦੀ ਭਾਲ ਵਿੱਚ ਜੁਟੇ ਹੋਏ ਸਨ ਅਤੇ ਪਰਿਵਾਰ ਨੇ ਪੁਲੀਸ ਨੂੰ ਕੁਝ ਵਿਅਕਤੀਆਂ ’ਤੇ ਸ਼ੱਕ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਉਣ ਲਈ ਵੀ ਸ਼ਿਕਾਇਤ ਦਿੱਤੀ ਸੀ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲੀਸ ਨੇ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਤੇ ਉਹ ਆਪਣੇ ਪੱਧਰ ’ਤੇ ਹੀ ਆਪਣੇ ਲਾਪਤਾ ਪੁੱਤਰ ਦੀ ਭਾਲ ਕਰਦੇ ਰਹੇ। ਮ੍ਰਿਤਕ ਦੇ ਪਿਤਾ ਅਤੇ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੱਲ੍ਹ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਪੁੱਤਰ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਣ ਬਾਰੇ ਪਤਾ ਚੱਲਿਆ ਤਾਂ ਉਹ ਤੁਰੰਤ ਮੌਕੇ ਉੱਤੇ ਪਹੁੰਚੇ ਅਤੇ ਲਾਸ਼ ਲਿਆਉਣ ਲਈ ਵੀ ਉਨ੍ਹਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਪੁਲੀਸ ਨੂੰ ਇੱਕ ਲੜਕੀ ਸਮੇਤ ਕੁਝ ਹੋਰ ਨੌਜਵਾਨਾਂ ਦੇ ਸ਼ੱਕੀ ਤੌਰ ’ਤੇ ਨਾਮ ਦਿੱਤੇ ਗਏ ਸਨ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦੌਰਾਨ ਧਰਨੇ ਵਾਲੀ ਥਾਂ ’ਤੇ ਪੁੱਜੇ ਅਕਾਲੀ ਦਲ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਵੀ ਪੁਲੀਸ ’ਤੇ ਢਿੱਲੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲਗਾਉਂਦੇ ਹੋਏ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਥਾਣਾ ਮੁਖੀ ਨੇ ਦੋਸ਼ ਨਕਾਰੇ

ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਸਾਰੇ ਦੋਸ਼ ਨਕਾਰਦਿਆਂ ਕਿਹਾ ਕਿ ਪੁਲੀਸ ਨੇ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਹੀਂ ਵਰਤੀ ਅਤੇ ਪਰਿਵਾਰ ਦੇ ਬਿਆਨਾਂ ਮੁਤਾਬਕ ਹੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪਰਿਵਾਰ ਵੱਲੋਂ ਕੋਈ ਬਿਆਨ ਲਿਖਵਾਏ ਜਾਂਦੇ ਹਨ ਤਾਂ ਪੁਲੀਸ ਉਸ ਮੁਤਾਬਕ ਸਖ਼ਤ ਕਾਰਵਾਈ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All