ਖੁਰਾਂ ਦੀ ਸੰਭਾਲ ਬਾਰੇ ਸਿਖਲਾਈ ਕੈਂਪ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਟੀਚਿੰਗ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਭਾਗ ਨੇ ਪ੍ਰਗਤੀਸ਼ੀਲ ਡੇਅਰੀ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ‘ਪਸ਼ੂਆਂ ਦੇ ਖੁਰਾਂ ਦੀ ਸੰਭਾਲ ਸਬੰਧੀ’ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ। ਕੋਰਸ ਨਿਰਦੇਸ਼ਕ ਡਾ. ਰਾਜ ਸੁਖਬੀਰ ਸਿੰਘ ਨੇ...
Advertisement
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਟੀਚਿੰਗ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਭਾਗ ਨੇ ਪ੍ਰਗਤੀਸ਼ੀਲ ਡੇਅਰੀ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ‘ਪਸ਼ੂਆਂ ਦੇ ਖੁਰਾਂ ਦੀ ਸੰਭਾਲ ਸਬੰਧੀ’ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ। ਕੋਰਸ ਨਿਰਦੇਸ਼ਕ ਡਾ. ਰਾਜ ਸੁਖਬੀਰ ਸਿੰਘ ਨੇ ਦੱਸਿਆ ਕਿ ਲੰਗੜਾਪਨ ਡੇਅਰੀ ਫਾਰਮਾਂ ਵਿੱਚ ਆਰਥਿਕ ਨੁਕਸਾਨ ਦਾ ਵੱਡਾ ਕਾਰਨ ਹੈ ਅਤੇ ਪਸ਼ੂਆਂ ਦੀ ਸਿਹਤ ਨੂੰ ਬਣਾਈ ਰੱਖਣ ਲਈ ਨਿਯਮਤ ਖੁਰ ਸੰਭਾਲ ਅਤੇ ਸਹੀ ਫਰਸ਼ ਪ੍ਰਬੰਧਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਭਾਸ਼ਣ ਦਿੱਤੇ ਅਤੇ ਸਿਖਲਾਈ ਦੀ ਨਿਗਰਾਨੀ ਕੀਤੀ। ਨਿਰਦੇਸ਼ਕ ਪਸ਼ੂ ਹਸਪਤਾਲ ਅਤੇ ਸਿਖਲਾਈ ਨਿਰਦੇਸ਼ਕ ਡਾ. ਜਤਿੰਦਰ ਮਹਿੰਦਰੂ ਨੇ ਪ੍ਰੋਗਰਾਮ ਦੇ ਪ੍ਰਬੰਧ ਲਈ ਟੀਮ ਨੂੰ ਵਧਾਈ ਦਿੱਤੀ। ਡੀਨ ਕਾਲਜ ਆਫ਼ ਵੈਟਰਨਰੀ ਸਾਇੰਸ ਡਾ. ਸਵਰਨ ਸਿੰਘ ਰੰਧਾਵਾ ਨੇ ਸਿਖਲਾਈ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਕਿਸਾਨਾਂ ਅਤੇ ਨੌਜਵਾਨਾਂ ਦੀ ਸ਼ਲਾਘਾ ਕੀਤੀ।
Advertisement
Advertisement
