DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਉਣੀ ਦੀਆਂ ਫ਼ਸਲਾਂ ਬਾਰੇ ਸਿਖਲਾਈ ਕੈਂਪ

15 ਅਗਾਂਹਵਧੂ ਕਿਸਾਨਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਸਿਖਲਾਈ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਡਾ. ਗੁਰਦੀਪ ਸਿੰਘ। -ਫੋਟੋ: ਢਿੱਲੋਂ
Advertisement

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਪੰਜਾਬ) ਵੱਲੋਂ ਅੱਜ ਸਿੱਧਵਾਂ ਬੇਟ ਵਿੱਚ ਕਿਸਾਨਾ ਨੂੰ ਸਾਉਣੀ ਦੀਆਂ ਫ਼­ਸਲਾਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਤਕਨੀਕੀ ਮਾਹਿਰ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ਅਤੇ ਐੱਨ ਐੱਮ ਏ ਈ ਟੀ ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਲੱਗੇ ਕੈਂਪ ਦਾ ਉਦਘਾਟਨ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕੀਤਾ। ਉਨ੍ਹਾਂ ਨਾਲ ਪ੍ਰੋ. ਸੁਖਵਿੰਦਰ ਸਿੰਘ ਸੁੱਖੀ ਅਤੇ ਕੰਵਲ ਨੈਨ ਸਿੰਘ ਕੰਗ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ। ਡਾ. ਬੈਨੀਪਾਲ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੁੰ ਅੱਗ ਲਾ ਕੇ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲੀ ਪ੍ਰੇਰਿਆ। ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਉੱਚ ਦਰਜੇ ਦੀਆਂ ਕਿਸਮਾਂ ਦੇ ਬੀਜ, ਖਾਦਾਂ, ਕੀੜੇ ਮਾਰ ਦਵਾਈਆਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ। ਖੇਤੀਬਾੜੀ ਨਾਲ ਸਬੰਧਤ ਤਕਨੀਕੀ ਖੇਤੀ ਡਿਜੀਟਲ ਮਾਸਿਕ ਪੱਤਰ ਲੋਕ ਅਰਪਣ ਕੀਤਾ ਗਿਆ ਅਤੇ ਜ਼ਿਲ੍ਹੇ ਦੇ 15 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਵੈ-ਸਹਾਇਤਾ ਗਰੁੱਪਾਂ ਦੀਆਂ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਸਨ।

Advertisement
Advertisement
×