ਸਮਰਾਲਾ: ਸੂਬਾ ਸਰਕਾਰ ਵੱਲੋਂ ਪੰਜਾਬ ਪੁਲੀਸ ਵਿਚ ਨਵੀਂ ਭਰਤੀ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਿੰਡ ਘੁਲਾਲ ’ਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਭਰਤੀ ਸਬੰਧੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਕੈਂਪ ਵਿੱਚ ਪੰਜਾਬ ਪੁਲੀਸ ’ਚ ਜੇਲ੍ਹ ਵਾਰਡਨ ਅਤੇ ਕਾਂਸਟੇਬਲ ਦੀ ਭਰਤੀ ਲਈ ਲੜਕੇ ਅਤੇ ਲੜਕੀਆਂ ਨੂੰ ਤਿਆਰ ਕੀਤਾ ਜਾਵੇਗਾ। ਪਿਛਲੇ ਸਾਲ ਤੋਂ ਆਰਮੀ ਅਤੇ ਪੰਜਾਬ ਪੁਲੀਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੂੰ ਸਰੀਰਕ ਅਤੇ ਲਿਖਤੀ ਟੈਸਟ ਦੀ ਟ੍ਰੇਨਿੰਗ ਸਾਬਕਾ ਪ੍ਰਿੰਸੀਪਲ ਅਮਰੀਕ ਸਿੰਘ ਅਤੇ ਹਰਪ੍ਰੀਤ ਸਿੰਘ ਫ਼ੌਜੀ ਵੱਲੋਂ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਬੱਚੇ ਆਪਣੇ ਮੁਕਾਮ ਵੱਲ ਆਸਾਨੀ ਨਾਲ ਵੱਧ ਸਕਦੇ ਹਨ। ਆਲੇ-ਦੁਆਲੇ ਦੇ ਪਿੰਡਾਂ ਦੇ ਚਾਹਵਾਨ ਉਮੀਦਵਾਰਾਂ ਨੂੰ ਵੀ ਕੈਪ ਲਈ ਸੱਦਾ ਵੀ ਦਿੱਤਾ ਗਿਆ।-ਪੱਤਰ ਪ੍ਰੇਰਕ