ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਰਨਰੀ ਪਸਾਰ ਸਿੱਖਿਆ ਵਿਭਾਗ ਵੱਲੋਂ 4 ਅਕਤੂਬਰ ਤੋਂ 8 ਅਕਤੂਬਰ ਤੱਕ ਬੱਕਰੀ ਪਾਲਣ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਅਧੀਨ ਕਰਵਾਏ ਜਾ ਰਹੇ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਕਰੀ ਪਾਲਣ ਦਾ ਕਿੱਤਾ ਬਹੁਤ ਮੁਨਾਫ਼ੇ ਵਾਲਾ ਕਿੱਤਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੇ ਕਿਸਾਨ ਸੂਚਨਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।