ਸਜਾਵਟੀ ਬੂਟਿਆਂ ਦੀ ਵਰਤੋਂ ਸਬੰਧੀ ਸਿਖਲਾਈ ਕੋਰਸ
ਪੀਏਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ‘ਲੈਂਡਸਕੇਪਿੰਗ ਵਿੱਚ ਸਜਾਵਟੀ ਬੂਟਿਆਂ ਦੀ ਵਰਤੋਂ’ ਸਬੰਧੀ ਦੋ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 29 ਸਿਖਿਆਰਥੀਆਂ ਨੇ ਹਿੱਸਾ ਲਿਆ। ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਲੈਂਡਸਕੇਪਿੰਗ ਵਿੱਚ ਸਜਾਵਟੀ ਬੂਟਿਆਂ ਦੀ ਵਰਤੋਂ ਸਬੰਧੀ ਜਾਗਰੂਕ ਕਰਨਾ ਹੈ। ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਅੱਜ-ਕੱਲ ਘਰਾਂ ਵਿੱਚ, ਖੇਤਾਂ ਵਿੱਚ, ਛੱਤਾਂ ਉੱਪਰ ਅਤੇ ਆਲੇ-ਦੁਆਲੇ ਲੈਂਡਸਕੇਪਿੰਗ ਨੂੰ ਬਹੁਤ ਤਵੱਜੋ ਦਿੱਤੀ ਜਾਂਦੀ ਹੈ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਇੱਕ ਢੁੱਕਵਾਂ ਸਿਖਲਾਈ ਕੋਰਸ ਹੈ ਜਿਸ ਵਿੱਚ ਸਿਖਿਆਰਥੀ ਨਾ ਸਿਰਫ਼ ਲੈਂਡਸਕੇਪਿੰਗ ਸਬੰਧੀ ਜਾਣਕਾਰੀ ਪ੍ਰਾਪਤ ਕਰਦਾ ਹੈ, ਸਗੋਂ ਬਤੌਰ ਉੱਦਮੀ ਵਜੋਂ ਆਪਣੀ ਇੱਕ ਵਿਲੱਖਣ ਪਹਿਚਾਣ ਵੀ ਕਾਇਮ ਕਰ ਸਕਦਾ ਹੈ। ਡਾ. ਸਿਮਰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਫਲੋਰੀਕਲਚਰਲ ਅਤੇ ਲੈਂਡਸਕੇਪਿੰਗ ਵਿਭਾਗ ਦੇ ਵਿਸ਼ਾ ਮਾਹਿਰਾਂ ਡਾ. ਪਰਮਿੰਦਰ ਸਿੰਘ, ਡਾ. ਆਰ.ਕੇ. ਦੂਬੇ, ਡਾ. ਰਣਜੀਤ ਸਿੰਘ, ਡਾ. ਤਾਨੀਆ ਠਾਕੁਰ, ਡਾ. ਮਧੂ ਬਾਲਾ, ਡਾ. ਸ਼ਾਲਿਨੀ ਝਾਂਜੀ ਅਤੇ ਡਾ. ਅਮਨ ਸ਼ਰਮਾ ਨੇ ਵੱਖੋ-ਵੱਖਰੇ ਵਿਸ਼ਿਆਂ ਉੱਪਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ’ਤੇ ਕੋਰਸ ਦੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਨਰਸਰੀ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਸਜਾਵਟੀ ਬੂਟਿਆਂ ਦੀ ਤਕਨੀਕੀ ਜਾਣਕਾਰੀ ਦਿੱਤੀ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਣਾਉਣ ਦੀ ਸਲਾਹ ਦਿੱਤੀ।