ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਦੋ ਰੋਜ਼ਾ ਆਨਲਾਈਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ਇਸ ਸਿਖਲਾਈ ਪ੍ਰੋਗਰਾਮ ਦਾ ਸਿਰਲੇਖ ‘ਪਾਣੀ ਬਚਾਉਣ ਅਤੇ ਰੀਚਾਰਜਿੰਗ ਦੀਆਂ ਵਿਕਸਿਤ ਤਕਨੀਕਾਂ’ ਸੀ। ਇਹ ਕੋਰਸ ਨੌਕਰੀ ਕਰ ਰਹੇ ਸਿਖਿਆਰਥੀਆਂ ਲਈ ਲਗਾਇਆ ਗਿਆ ਸੀ। ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਦੀਆਂ ਖੇਤੀ ਤਕਨੀਕਾਂ ਬਾਰੇ ਲਗਾਏ ਗਏ ਇਸ ਸਿਖਲਾਈ ਪ੍ਰੋਗਰਾਮ ਵਿੱਚ 16 ਸਿਖਿਆਰਥੀ ਸ਼ਾਮਲ ਹੋਏ । ਕੋਰਸ ਕੁਆਰਡੀਨੇਟਰ ਡਾ. ਕਿਰਨ ਗਰੋਵਰ ਨੇ ਮੌਜੂਦਾ ਦੌਰ ਵਿੱਚ ਪਾਣੀ ਦੇ ਬਚਾਅ ਦੇ ਮਹੱਤਵ ਬਾਰੇ ਗੱਲਬਾਤ ਕੀਤੀ। ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਮਨਜੀਤ ਸਿੰਘ ਨੇ ਸੂਖਮ ਖੇਤੀ ਦੀਆਂ ਸੰਭਾਵਾਨਵਾਂ ਬਾਰੇ ਗੱਲ ਕੀਤੀ । ਤਕਨੀਕੀ ਕੁਆਰਡੀਨੇਟਰ ਡਾ. ਮਹੇਸ਼ ਕੁਮਾਰ ਨਾਰੰਗ ਨੇ ਪਾਣੀ ਦੀ ਬੱਚਤ ਕਰਨ ਵਾਲੀ ਮਸ਼ੀਨਰੀ ਬਾਰੇ ਰੌਸ਼ਨੀ ਪਾਈ । ਡਾ. ਰਾਕੇਸ਼ ਸ਼ਾਰਦਾ ਨੇ ਬਾਗਬਾਨੀ ਫ਼ਸਲਾਂ ਲਈ ਸੂਖਮ ਸਿੰਚਾਈ ਤਕਨੀਕਾਂ ਸਬੰਧੀ ਗੱਲ ਕੀਤੀ। ਅਖੀਰ ਵਿੱਚ ਡਾ. ਕਿਰਨ ਗਰੋਵਰ ਨੇ ਸਿਖਿਆਰਥੀਆਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ । -ਖੇਤਰੀ ਪ੍ਰਤੀਨਿਧ