ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦੇ 125ਵੇਂ ਜਨਮ ਦਿਵਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕਰਕੇ ਯਾਦ ਕੀਤਾ ਗਿਆ। ਸਰਾਭਾ ਨਗਰ ਵਿੱਚ ਹੋਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ...
Advertisement
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦੇ 125ਵੇਂ ਜਨਮ ਦਿਵਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕਰਕੇ ਯਾਦ ਕੀਤਾ ਗਿਆ। ਸਰਾਭਾ ਨਗਰ ਵਿੱਚ ਹੋਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਦੀ ਅਗਵਾਈ ਹੇਠ ਜਵਾਹਰ ਲਾਲ ਨਹਿਰੂ ਦੀ ਤਸਵੀਰ ਅੱਗੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਗੁਰਦੀਪ ਕੌਰ, ਦੀਪਕ ਹੰਸ, ਬ੍ਰਿਜ ਮੋਹਨ ਕਾਲੀਆ, ਕੁਲਬੀਰ ਸਿੰਘ ਨੀਟਾ, ਕੇ ਕੇ ਸੂਰੀ, ਰਾਜੇਸ਼ ਭਗਤ ਰਾਜੂ, ਗੁਰਨਾਮ ਸਿੰਘ ਕਲੇਰ, ਜਸਵਿੰਦਰ ਸਿੰਘ ਓਸਾਹਨ, ਹਿਮਾਂਸ਼ੂ ਮਹਾਜਨ , ਹਰਭਗਤ ਗਰੇਵਾਲ, ਅਤੇ ਰਮਨ ਸ਼ਰਮਾ ਨੇ ਵੀ ਪੰਡਿਤ ਨਹਿਰੂ ਦੀ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
Advertisement
Advertisement
×

