ਕਾਰਗਿਲ ਵਿਜੈ ਦਿਵਸ ਮੌਕੇ ਸ਼ਰਧਾਂਜਲੀ ਭੇਟ
ਡਿਫੈਂਸ ਵੈਟਰਨਰਜ ਔਰਗਨਾਈਜੇਸ਼ਨ ਦੇ ਸੱਦੇ ’ਤੇ ਅੱਜ ਸਾਬਕਾ ਸੈਨਿਕ ਵੈਲਫੇਅਰ ਸੋਸਾਇਟੀ, ਐਕਸ ਆਰਮੀ ਵੈਲਫੇਅਰ ਕਮੇਟੀ, ਭਾਰਤੀ ਕਿਸਾਨ ਯੂਨੀਅਨ ਅਤੇ ਪੰਛੀ ਵੈਲਫੇਅਰ ਸੁਸਾਇਟੀ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਕਾਰਗਿਲ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਰੱਖ ਬਾਗ ਸਥਿਤ ਕਾਰਗਿਲ ਸ਼ਹੀਦਾਂ ਦੀ ਯਾਦਗਾਰ ’ਤੇ ਸਾਬਕਾ ਸੈਨਿਕਾਂ ਨੇ ਰਲ ਮਿਲ ਕੇ ਕਾਰਗਿਲ ਵਿਜੇ ਦਿਵਸ ਦੀਆਂ ਯਾਦਾਂ ਤਾਜ਼ਾ ਕਰਦਿਆਂ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਜੰਗ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵੀਰ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਵੀ ਕੀਤਾ। ਇਸ ਮੌਕੇ ਸੰਸਥਾ ਦੇ ਆਗੂਆਂ ਜਗਜੀਤ ਸਿੰਘ ਅਰੋੜਾ, ਕੈਪਟਨ ਕੁਲਵੰਤ ਸਿੰਘ, ਕੈਪਟਨ ਨਛੱਤਰ ਸਿੰਘ, ਮਲਕੀਤ ਸਿੰਘ ਵਾਲੀਆ, ਅਸ਼ੋਕ ਥਾਪਰ, ਕਰਨਲ ਹਰਵੰਤ ਸਿੰਘ ਕਾਹਲੋਂ ਅਤੇ ਅਨੂਪ ਸਿੰਘ ਆਦਿ ਨੇ ਕਿਹਾ ਕਿ ਕਾਰਗਿਲ ਯੁੱਧ ਦੌਰਾਨ ਸਾਡੇ ਬਹਾਦਰ ਸੈਨਿਕਾਂ ਨੇ ਅੱਜ ਦੇ ਦਿਨ ਜੰਗ ਜਿੱਤ ਕੇ ਸੰਸਾਰ ਪੱਧਰ ਤੇ ਭਾਰਤ ਦੇਸ਼ ਦੇ ਮਾਣ ਨੂੰ ਵਧਾਇਆ ਸੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਬੈਠੇ ਸੈਨਿਕਾਂ ਵੱਲੋਂ ਸਮੇਂ ਸਮੇਂ ਤੇ ਦੁਸ਼ਮਣ ਤਾਕਤਾਂ ਦੁਆਰਾ ਕੀਤੇ ਗਏ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤੇ ਕਾਲਨ ਹੀ ਅੱਜ ਅਸੀਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਵੱਲੋਂ ਵੀ ਐਸੇ ਮੌਕਿਆਂ ਉੱਪਰ ਰਾਜ ਪੱਧਰੀ ਸਮਾਗਮ ਕਰਕੇ ਖਾਨਾ ਪੂਰਤੀ ਤਾਂ ਕਰ ਦਿੱਤੀ ਜਾਂਦੀ ਹੈ ਜਦਕਿ ਅਸਲ ਸੱਚਾਈ ਇਹ ਹੈ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਦੇਸ਼ ਦੇ ਰਾਖੇ ਜਵਾਨ ਦੋਵੇਂ ਹੀ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੜਕਾਂ ਤੇ ਰੁਲ ਰਹੇ ਹਨ ਜੋ ਕਿ ਸਾਡੇ ਦੇਸ਼ ਦੀ ਸਭ ਤੋਂ ਵੱਡੀ ਬਦਕਿਸਮਤੀ ਹੈ। ਇਸ ਮੌਕੇ ਦਲਵਿੰਦਰ ਸਿੰਘ ਘੁੰਮਣ, ਕੈਪਟਨ ਨੰਦ ਲਾਲ, ਸੂਬੇਦਾਰ ਮੇਜਰ ਬੁੱਧ ਸਿੰਘ, ਸਤਰੁਜੀਤ, ਭੁਪਿੰਦਰ ਸਿੰਘ, ਸੂਬੇਦਾਰ ਨਿਰਮਲ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਅਵਤਾਰ ਸਿੰਘ ਬੜੈਚ, ਹੌਲਦਾਰ ਪ੍ਰਗੁਨ ਦਾਸ, ਹੌਲਦਾਰ ਸ਼ਕਤੀ ਦਾਸ, ਸੂਬੇਦਾਰ ਬਲਜੀਤ ਸਿੰਘ, ਸੂਬੇਦਾਰ ਰੱਬੀ ਸਿੰਘ, ਹੌਲਦਾਰ ਜਗਰੂਪ ਸਿੰਘ, ਸੂਬੇਦਾਰ ਸਵਰਨਜੀਤ ਸਿੰਘ, ਹੌਲਦਾਰ ਬਲਵੀਰ ਸਿੰਘ, ਹੌਲਦਾਰ ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਰੌਸ਼ਨ ਸਿੰਘ ਸਾਗਰ, ਸੁਖਦੇਵ ਸਿੰਘ ਕਨੀਜਾ, ਕਰਮਜੀਤ ਸਿੰਘ ਸੰਧੂ ਅਤੇ ਹੋਰ ਰੋਸ਼ਨ ਸਿੰਘ ਸਰਪੰਚ ਵੀ ਹਾਜ਼ਰ ਸਨ।