ਸੁਰਾਂ ਦੇ ਸਿਕੰਦਰ ਨੂੰ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ

ਸੁਰਾਂ ਦੇ ਸਿਕੰਦਰ ਨੂੰ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ

ਜੋਗਿੰਦਰ ਸਿੰਘ ਓਬਰਾਏ

ਖੰਨਾ, 7 ਮਾਰਚ

ਗਾਇਕ ਸਰਦੂਲ ਸਿਕੰਦਰ ਨੂੰ ਇਥੋਂ ਦੀ ਅਨਾਜ ਮੰਡੀ ਦੇ ਖੁੱਲ੍ਹੇ ਪੰਡਾਲ ਵਿਚ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਪਰਿਵਾਰ ਅਤੇ ਪ੍ਰਬੰਧਕਾਂ ਦੀ ਆਸ ਦੇ ਉਲਟ ਸਮਾਗਮ ਵਿਚ 20 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਪੁੱਜ ਕੇ ਆਪਣੇ ਮਹਿਬੂਬ ਗਾਇਕ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਭਾਈ ਓਂਕਾਰ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਤੇ ਹੋਰ ਜੱਥਿਆਂ ਨੇ ਕੀਰਤਨ ਕੀਤਾ ਅਤੇ ਅਰਦਾਸ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕੀਤੀ। ਇਸ ਮਗਰੋਂ ਸ਼ਰਧਾਂਜਲੀ ਸਮਾਗਮ ਨੂੰ ਫ਼ਿਲਮੀ ਅਦਾਕਾਰ ਗੁਰਪ੍ਰੀਤ ਘੁੱਗੀ, ਸੰਸਦ ਮੈਂਬਰ ਡਾ. ਅਮਰ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਖੰਨਾ ਵਿੱਚ ਇਸ ਗਾਇਕ ਦੀ ਯਾਦਗਾਰ ਬਣਾਈ ਜਾਵੇਗੀ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਗਾਇਕ ਮੀਕਾ ਸਿੰਘ, ਪੂਰਨ ਚੰਦ ਵੰਡਾਲੀ, ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਨਾਮਵਰ ਗੀਤਕਾਰ ਬਾਬੂ ਸਿੰਘ ਮਾਨ, ਗੁਲਸ਼ਨ ਕੋਮਲ, ਸਤਵਿੰਦਰ ਬੁੱਗਾ, ਦੁਰਗਾ ਰੰਗੀਲਾ, ਸੰਤ ਦਰਸ਼ਨ ਪੁਰੀ, ਸੰਤ ਨਿਰਦੋਸ਼ ਪੁਰੀ, ਆੜ੍ਹਤੀ ਆਗੂ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ, ਪੰਮੀ ਬਾਈ, ਗੋਲਡ ਸਟਾਰ ਮਲਕੀਤ ਸਿੰਘ, ਬੀਨੂੰ ਢਿੱਲੋਂ, ਰਾਮ ਸਿੰਘ ਅਲਬੇਲਾ, ਇੰਦਰਜੀਤ ਨਿੱਕੂ, ਹਾਕਮ ਬਖ਼ਤਰੀ ਵਾਲਾ, ਪਾਲੀ ਦੇਤਵਾਲੀਆ, ਜਸਵੰਤ ਸੰਦੀਲਾ, ਸਤਵਿੰਦਰ ਬਿੱਟੀ, ਕੁਲਵੰਤ ਬਿੱਲਾ, ਸਾਗਰ ਬਰਨ, ਹਰਜੀਤ ਰਾਣੋਂ, ਰਣਜੀਤ ਬਾਵਾ, ਜੱਸ ਬਾਜਵਾ, ਸੁਦਾਗਰ ਸਿੰਘ ਧਨੌਆ, ਬਿੱਟੂ ਖੰਨੇ ਵਾਲਾ, ਪਾਲੀ ਮਾਂਗਟ, ਰਾਜਵੀਰ ਸਿੰਘ ਲਿਬੜਾ, ਬਲਵੀਰ ਰਾਏ, ਗਨੇਸ਼ ਪ੍ਰਦੇਸ਼ੀ ਤੋਂ ਇਲਾਵਾ ਵੱਖ ਵੱਖ ਫ਼ਿਲਮੀ ਹਸਤੀਆਂ, ਧਾਰਮਿਕ, ਸਮਾਜਿਕ, ਰਾਜਨੀਤਕ, ਵਿੱਦਿਅਕ ਜਥੇਬੰਦੀਆਂ ਦੇ ਆਗੂ ਤੇ ਦੇਸ਼ਾਂ ਵਿਦੇਸ਼ਾਂ ਤੋਂ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ। ਵੱਖ ਵੱਖ ਲਿਖ਼ਾਰੀ ਜੱਥੇਬੰਦੀਆਂ ਅਤੇ ਹੋਰ ਸੰਸਥਾਵਾਂ ਦੇ ਆਏ ਸ਼ੋਕ ਸੰਦੇਸ਼ ਵੀ ਪੜ੍ਹੇ ਗਏ। ਅੰਤ ਵਿਚ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਸੰਗੀਤਕਾਰ ਚਰਨਜੀਤ ਅਹੂਜਾ ਵੱਲੋਂ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All