ਰਾਏਕੋਟ: ਕਿਸਾਨ ਆਗੂ ਅਤੇ ਖੱਬੇ-ਪੱਖੀ ਕਾਰਕੁਨ ਤਰਲੋਚਨ ਸਿੰਘ ਰਾਏਕੋਟ ਦੀ ਮੌਤ ’ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਅਤੇ ਲੁਧਿਆਣਾ ਦੇ ਜ਼ਿਲ੍ਹਾ ਸਕੱਤਰ ਸਾਥੀ ਜਗਤਾਰ ਸਿੰਘ ਚਕੋਹੀ ਨੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਸੂਬਾਈ ਆਗੂ ਰਘਬੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾ ਅਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸ਼ਰਧਾਂਜਲੀ ਭੇਟ ਕਰਦਿਆਂ ਤਰਲੋਚਨ ਸਿੰਘ ਦੇ ਵਿਛੋੜੇ ਨੂੰ ਜਮਹੂਰੀ ਲਹਿਰ ਲਈ ਵੱਡਾ ਘਾਟਾ ਕਰਾਰ ਦਿੱਤਾ। -ਨਿੱਜੀ ਪੱਤਰ ਪ੍ਰੇਰਕ