ਮੁਸਲਿਮ ਭਾਈਚਾਰੇ ਵੱਲੋਂ ਤਿਰੰਗਾ ਰੈਲੀ

ਮੁਸਲਿਮ ਭਾਈਚਾਰੇ ਵੱਲੋਂ ਤਿਰੰਗਾ ਰੈਲੀ

ਮੁਸਲਿਮ ਭਾਈਚਾਰੇ ਵੱਲੋਂ ਕੱਢੀ ਗਈ ਤਿਰੰਗਾ ਰੈਲੀ ਦਾ ਦ੍ਰਿਸ਼। -ਫੋਟੋ: ਇੰਦਰਜੀਤ ਵਰਮਾ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਮੁਸਲਿਮ ਭਾਈਚਾਰੇ ਵੱਲੋਂ ਗਣਤੰਤਰ ਦਿਵਸ ਮੌਕੇ ਜਾਮਾ ਮਸਜਿਦ ਬਾਹਰ ਕੌਮੀ ਝੰਡਾ ਲਹਿਰਾਉਣ ਉਪਰੰਤ ਮੋਟਰਸਾਈਕਲ ਤਿਰੰਗਾ ਰੈਲੀ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਜਾਮਾ ਮਸਜਿਦ ਦੇ ਬਾਹਰ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਨਾਇਬ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਟਰਸਾਈਕਲ ਤਿਰੰਗਾ ਰੈਲੀ ਕੱਢੀ ਗਈ ਜੋ ਜਾਮਾ ਮਸਜਿਦ ਤੋਂ ਸ਼ੁਰੂ ਹੋਕੇ ਵੱਖ ਵੱਖ ਇਲਾਕਿਆਂ ਤੋਂ ਹੁੰਦੀ ਹੋਈ ਜਾਮਾ ਮਸਜਿਦ ਪੁਹੰਚ ਕੇ ਸਮਾਪਤ ਹੋਈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All