ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਅਕਤੂਬਰ
ਇੱਥੋਂ ਦੇ ਵਾਰਡ ਨੰਬਰ-9 ਵਿਚ ਪੈਂਦੇ ਨਰੋਤਮ ਨਗਰ ’ਚ ਡੇਂਗੂ ਨਾਲ ਪਿਛਲੇ ਦਿਨੀਂ ਇਕ ਮੌਤ ਹੋਈ ਸੀ ਅਤੇ ਉਸੇ ਘਰ ਦੇ ਸਾਹਮਣੇ ਸੀਵਰੇਜ ਓਵਰਫਲੋਅ ਹੋਣ ਕਾਰਨ ਬਦਬੂ ਮਾਰਦਾ ਗੰਦਾ ਪਾਣੀ ਹਰ ਵੇਲੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਇਲਾਕੇ ਦੇ ਲੋਕਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸੀਵਰੇਜ ਦੀ ਸਮੱਸਿਆ ਕਦੇ ਠੀਕ ਨਹੀਂ ਹੁੰਦੀ, ਜਿਸ ਕਾਰਨ ਉਨ੍ਹਾਂ ਦਾ ਇੱਥੇ ਰਹਿਣਾ ਮੁਸ਼ਕਿਲ ਹੋ ਗਿਆ ਹੈ ਅਤੇ ਇਸ ਸਬੰਧੀ ਕਈ ਵਾਰ ਕੌਂਸਲਰ ਨੂੰ ਜਾਣੂ ਕਰਵਾਇਆ ਜਾ ਚੁੱਕਿਆ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਮੌਕੇ ਅਨਿਲ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਘਰ ਦਸਾਹਮਣੇ ਸੀਵਰੇਜ ਓਵਰਫਲੋਅ ਰਹਿੰਦਾ ਹੈ ਅਤੇ ਉਨ੍ਹਾਂ ਦੇ ਪੁੱਤਰ ਦੀ ਡੇਂਗੂ ਕਾਰਨ ਮੌਤ ਤੋਂ ਬਾਅਦ ਵੀ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਕਿਹਾ ਕਿ ਸਮੱਸਿਆ ਜਲਦੀ ਹੀ ਹੱਲ ਕਰਵਾ ਦਿੱਤੀ ਜਾਵੇਗੀ। ਕੌਂਸਲ ਵੱਲੋਂ ਸਫਾਈ ਦੇ ਹੁਕਮ ਜਾਰੀ ਕੀਤੇ ਗਏ ਸਨ, ਪ੍ਰੰਤੂ ਇਲਾਕੇ ਦੇ ਕੁਝ ਵਸਨੀਕ ਅੜਿੱਕੇ ਖੜ੍ਹੇ ਕਰ ਰਹੇ ਹਨ।