DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਰਾ ਬਾਬਾ ਨਾਨਕ ’ਚ ਪ੍ਰਭਾਵਿਤ ਪਸ਼ੂਆਂ ਫੀਡ ਦਾ ਟਰੱਕ ਰਵਾਨਾ

ਪੰਜਾਬ ਸਰਕਾਰ ਹਡ਼੍ਹ ਪੀਡ਼ਤਾਂ ਦੀ ਮਦਦ ਲਈ ਵਚਨਬੱਧ: ਗੱਜਣਮਾਜਰਾ
  • fb
  • twitter
  • whatsapp
  • whatsapp
featured-img featured-img
ਫੀਡ ਦਾ ਟਰੱਕ ਰਵਾਨਾ ਕਰਦੇ ਹੋਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ। -ਫੋਟੋ: ਗਿੱਲ
Advertisement

ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement

ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਰਾਹਤ ਸਮੱਗਰੀ ਰੂਪ ਵਿੱਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਦਾਲਾਂ, ਆਟੇ ਦੀਆਂ ਬੋਰੀਆਂ ਅਤੇ ਪਸ਼ੂਆਂ ਲਈ ਚਾਰਾ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਵਰਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਤਾਰਾ ਹੈਲਥ ਫੂਡ ਵੱਲੋਂ ਡੇਰਾ ਬਾਬਾ ਨਾਨਕ ਲਈ ਭੇਜੇ ਜਾ ਰਹੇ ਇਸ ਫੀਡ ਟਰੱਕ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ, ਤਾਂ ਜੋ ਪੀੜਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਸ਼ੂਆਂ ਦੀ ਸੰਭਾਲ ਹੋ ਸਕੇ। ਇਸ ਮੌਕੇ ਐੱਮਡੀ ਤਾਰਾ ਹੈਲਥ ਫੂਡ ਬਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿੱਕੀ ਸ਼ਰਮਾ, ਆਗੂ ਮੋਹਨਜੀਤ ਸਿੰਘ ਕੁੱਪ ਕਲਾਂ, ਚੌਧਰੀ ਨਿਸਾਰ ਮੁਹੰਮਦ, ਸਰਪੰਚ ਕਾਲਾ ਸਿੰਘ ਅਤੇ ਗੁਰਤੇਜ ਸਿੰਘ ਔਲਖ ਹਾਜ਼ਰ ਸਨ।

Advertisement
×