ਜਗਰਾਉਂ: ਹਠੂਰ ਟਰੱਕ ਅਪਰੇਟਰ ਯੂਨੀਅਨ ਦੇ ਮੈਂਬਰਾਂ ਨੇ ਸਾਰੇ ਵਿਵਾਦਾਂ ਤੇ ਵਿਰਾਮ ਲਗਾਉਂਦਿਆਂ ਮੇਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਯੂਨੀਅਨ ਦਾ ਕਿਸੇ ਨੂੰ ਵੀ ਪ੍ਰਧਾਨ ਨਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਟੀਮ ਵਿੱਚ ਸਤਨਾਮ ਸਿੰਘ, ਪ੍ਰਮਿੰਦਰ ਸਿੰਘ, ਮੇਹਰਦੀਪ ਸਿੰਘ, ਅਵਤਾਰ ਸਿੰਘ, ਜਗਦੇਵ ਸਿੰਘ, ਸੁਦਾਗਰ ਸਿੰਘ, ਜਗਤਾਰ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਸੁਖਦੇਵ ਸਿੰਘ ਨੂੰ ਮੈਂਬਰ ਚੁਣਿਆ ਗਿਆ। ਅਪਰੇਟਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਦਸ ਮੈਂਬਰੀ ਕਮੇਟੀ ਹੀ ਯੂਨੀਅਨ ਨੂੰ ਚਲਾਵੇਗੀ ਤੇ ਕਿਸੇ ਵੀ ਵਿਅਕਤੀ ਨੂੰ ਯੂਨੀਅਨ ਦਾ ਪ੍ਰਧਾਨ ਨਹੀਂ ਚੁਣਿਆ ਜਾਵੇਗਾ। -ਪੱਤਰ ਪ੍ਰੇਰਕ