DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾੜਾ ਸਾਹਿਬ ਬਰਸੀ ਸਮਾਗਮ ਮੌਕੇ ਦਸਤਾਰ ਕੈਂਪ 

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ‘ਆਓ ਦਸਤਾਰਾਂ...
  • fb
  • twitter
  • whatsapp
  • whatsapp
featured-img featured-img
ਦਸਤਾਰ ਕੈਂਪ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਤੇ ਕੋਚ। -ਫੋਟੋ: ਜੱਗੀ
Advertisement

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਦਸਤਾਰ ਕੈਂਪ ਲਗਾਇਆ ਗਿਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆਂ ਕਿ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪੂਰੇ ਵਿਸ਼ਵ ਵਿੱਚ ਦਸਤਾਰ ਦਾ ਸੁਨੇਹਾ ਦੇਣ ਲਈ ਸੇਵਾ ਨਿਭਾਈ ਜਾ ਰਹੀ ਹੈ। ਜਿਸ ਲੜੀ ਤਹਿਤ ਰਾੜਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਦੌਰਾਨ ਸੈਂਕੜੇ ਬੱਚਿਆਂ ਤੇ ਨੌਜਵਾਨਾਂ ਨੇ ਦਸਤਾਰਾਂ ਦੀ ਸਿਖਲਾਈ ਲਈ ਤੇ ਸੋਹਣੀਆਂ ਦਸਤਾਰਾਂ ਸਜਾਈਆਂ। ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ। ਉਨਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਜਿਨਾਂ ਬੱਚਿਆਂ ਨੇ ਗੁਰਬਾਣੀ ਜਾਂ ਸੰਖੇਪ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ, ਉਨ੍ਹਾਂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਮੈਡਲਾਂ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਜਨਰਲ ਭਾਈ ਗੁਰਵਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਰਤਨ, ਈਸ਼ਵਰ ਜਤਿੰਦਰ ਸਿੰਘ, ਐਮ.ਡੀ ਈਸ਼ਵਰ ਗ੍ਰਾਫ਼ਿਕਸ ਰਾੜਾ ਸਾਹਿਬ, ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਸਿੰਘ ਦੁੱਲਮਾ, ਮਨਜੀਤ ਸਿੰਘ ਖਾਲਸਾ, ਗੁਰਵਿੰਦਰ ਸਿੰਘ ਸਿਆੜ, ਪ੍ਰਭਪਿੰੰਦਰ ਸਿੰਘ ਬਾਠਾਂ, ਗੁਰਵਿੰਦਰ ਸਿੰਘ ਘਵੱਦੀ, ਜਸ਼ਨਦੀਪ ਸਿੰਘ ਮਲੌਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Advertisement
Advertisement
×