DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Helmet ਨਾ ਪਾਉਣ ’ਤੇ ਦਸਤਾਰਧਾਰੀ ਸਿੱਖ ਦਾ ਚਲਾਨ

ਪ੍ਰਸ਼ਾਸਨ ਨੂੰ ਪੱਤਰ ਲਿਖਿਆ; ਸ਼੍ਰੋਮਣੀ ਕਮੇਟੀ ਅਤੇ ਮੁੱਖ ਮੰਤਰੀ ਕੋਲੋਂ ਇਨਸਾਫ਼ ਮੰਗਿਆ

  • fb
  • twitter
  • whatsapp
  • whatsapp
featured-img featured-img
ਚਲਾਨ ਬਾਰੇ ਜਗਜੀਤ ਸਿੰਘ ਮਾਨ ਜਾਣਕਾਰੀ ਦਿੰਦੇ ਹੋਏ।
Advertisement
ਸਮਾਜ ਸੇਵਕ ਅਤੇ ਅਧਿਆਪਕ ਆਗੂ ਜਗਜੀਤ ਸਿੰਘ ਮਾਨ ਨੇ ਸਾਬਤ ਸੂਰਤ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ ਹੈਲਮੇਟ ਨਾ ਪਾਉਣ ਕਾਰਨ ਕੀਤੇਗਏ ਈ-ਚਲਾਨ ਖ਼ਿਲਾਫ਼ ਰੋਸ ਜਤਾਇਆ ਹੈ। ਉਨ੍ਹਾਂ ਨੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁੱਖ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਜਗਜੀਤ ਸਿੰਘ ਮਾਨ ਨੇ ਦੱਸਿਆ ਕਿ 23 ਫਰਵਰੀ ਨੂੰ ਉਨ੍ਹਾਂ ਦੇ ਫ਼ੋਨ ’ਤੇ ਸੁਨੇਹਾ ਆਇਆ, ਜਿਸ ਵਿੱਚ ਦੋ ਪਹੀਆ ਵਾਹਨ ਚਲਾਉਣ ਸਮੇਂ ਮਿਆਰੀ ਹੈਲਮੇਟ ਨਾ ਪਾਉਣ ਦਾ ਦੋਸ਼ ਲਾ ਕੇ ਇੱਕ ਹਜ਼ਾਰ ਰੁਪਏ ਜੁਰਮਾਨਾ ਭਰਨ ਲਈ ਕਿਹਾ ਗਿਆ। ਇਸ ਤੋਂ ਬਾਅਦ 25 ਮਾਰਚ ਨੂੰ ਦੁਬਾਰਾ ਚਿਤਾਵਨੀ ਸੁਨੇਹਾ ਮਿਲਿਆ ਕਿ ਜੇ 10 ਦਿਨਾਂ ਵਿੱਚ ਜੁਰਮਾਨਾ ਨਾ ਭਰਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਚਲਾਨ ’ਤੇ ਸਿਰਫ਼ ਵਾਹਨ ਦੀ ਨੰਬਰ ਪਲੇਟ ਦੀ ਫੋਟੋ ਲੱਗੀ ਹੋਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਪ੍ਰਸ਼ਾਸਨ ਨੂੰ ਚਾਲਕ ਦੇ ਸਾਬਤ ਸੂਰਤ ਹੋਣ ਬਾਰੇ ਤਾਂ ਪਤਾ ਨਹੀਂ ਲੱਗਿਆ, ਪਰ ਇਹ ਨਿਰਧਾਰਿਤ ਕਰ ਲਿਆ ਗਿਆ ਕਿ ਉਸ ਨੇ ਮਿਆਰੀ ਹੈਲਮੇਟ ਨਹੀਂ ਪਾਇਆ।

Advertisement

ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਦਸਤਾਰਧਾਰੀ ਸਿੱਖਾਂ ਨੂੰ ਹੈਲਮੇਟ ਪਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸਿੱਖ ਧਰਮ ਅਤੇ ਧਾਰਮਿਕ ਪਛਾਣ ’ਤੇ ਸਿੱਧਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੁੱਖ ਮੰਤਰੀ, ਆਵਾਜਾਈ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਘੱਟ ਗਿਣਤੀਆਂ ਦੇ ਅਕੀਦੇ ਨੂੰ ਠੇਸ ਪਹੁੰਚਾਉਣ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਆਵਾਜਾਈ ਮਹਿਕਮੇ ਵੱਲੋਂ ਮਾਤ ਭਾਸ਼ਾ ਪੰਜਾਬੀ ਦੀ ਥਾਂ ਹਿੰਦੀ ਅਤੇ ਅੰਗਰੇਜ਼ੀ ਵਿੱਚ ਚਲਾਨ ਭੇਜਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement
×