ਨਸ਼ੀਲੇ ਪਦਾਰਥ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ ਮਾਛੀਵਾੜਾ, 15 ਅਕਤੂਬਰ ਇੱਥੋਂ ਦੀ ਪੁਲੀਸ ਨੇ 6 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਜੀਵਨ ਕਾਲੀਆ ਤੇ ਪ੍ਰਦੀਪ ਕੁਮਾਰ ਵਾਸੀ ਮਾਛੀਵਾੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸੰਤੋਖ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਵਲੋਂ ਬਹਿਲੋਲਪੁਰ ਪੁਲ...
ਪੱਤਰ ਪ੍ਰੇਰਕ
ਮਾਛੀਵਾੜਾ, 15 ਅਕਤੂਬਰ
ਇੱਥੋਂ ਦੀ ਪੁਲੀਸ ਨੇ 6 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਜੀਵਨ ਕਾਲੀਆ ਤੇ ਪ੍ਰਦੀਪ ਕੁਮਾਰ ਵਾਸੀ ਮਾਛੀਵਾੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸੰਤੋਖ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਵਲੋਂ ਬਹਿਲੋਲਪੁਰ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਜਾਂਚ ਲਈ ਰੋਕਿਆ। ਇਨ੍ਹਾਂ ਨੌਜਵਾਨਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਜਨਿ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਅਨੁਸਾਰ ਇਹ ਹੈਰੋਇਨ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਤੋਂ ਲੈ ਕੇ ਆਏ ਸਨ।
ਪੁਲੀਸ ਵਲੋਂ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ’ਚੋਂ ਇੱਕ ਨੌਜਵਾਨ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਇਹ ਦੋਵੇਂ ਨੌਜਵਾਨ ਨਸ਼ਾ ਕਰਨ ਦੇ ਆਦੀ ਵੀ ਹਨ।
ਨਸ਼ਾ ਕਰਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਕੇਸ ਦਰਜ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ-7 ਦੀ ਪੁਲੀਸ ਵੱਲੋਂ ਨਿਹੰਗ ਬਾਣੇ ਵਿੱਚ ਚਿੱਟੇ ਦਾ ਨਸ਼ਾ ਕਰਦੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਨੌਜਵਾਨ ਦੀ ਚਿੱਟਾ ਪੀਂਦੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਇਸ ਸਬੰਧੀ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਫੇਸਬੁੱਕ ’ਤੇ ਇੱਕ ਕਲਿਪ ਵਾਇਰਲ ਹੋਈ ਹੈ ਕਿ ਇੱਕ ਘਰ ਵਿੱਚ ਇੱਕ ਵਿਅਕਤੀ ਮੰਜੇ ਉਪਰ ਲੰਮਾ ਪਿਆ ਦਿਖਾਈ ਦੇ ਰਿਹਾ ਹੈ ਅਤੇ ਉਸ ਦੇ ਸਾਹਮਣੇ ਇੱਕ ਵਿਅਕਤੀ ਨਿਹੰਗ ਬਾਣੇ ਵਿੱਚ ਬੈਠਾ ਪੰਨੀ ਉਪਰ ਹੈਰੋਇਨ ਰੱਖ ਕੇ ਚਿੱਟੇ ਦਾ ਨਸ਼ਾ ਕਰ ਰਿਹਾ ਹੈ ਅਤੇ ਇਸ ਨਿਹੰਗ ਬਾਣੇ ਵਾਲੇ ਵਿਅਕਤੀ ਦੇ ਪਿਛਿਓਂ ਇੱਕ ਔਰਤ ਕਰਾਸ ਕਰਦੀ ਦਿਖਾਈ ਦਿੰਦੀ ਹੈ। ਇਸ ਸਬੰਧੀ ਪੜਤਾਲ ਕਰਨ ਤੇ ਪਤਾ ਲੱਗਾ ਹੈ ਕਿ ਨਸ਼ਾ ਕਰਨ ਵਾਲਾ ਵਿਅਕਤੀ ਅਜੀਤ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਤਾਜਪੁਰ ਰੋਡ ਹੈ। ਪੁਲੀਸ ਵੱਲੋਂ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

