ਲੁਧਿਆਣਾ: ਥਾਣਾ ਹੈਬੋਵਾਲ ਦੀ ਪੁਲੀਸ ਨੇ ਗੈਸ ਦੀ ਕਾਲਾਬਾਜ਼ਾਰੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਹ ਲਾਲ ਕੋਠੀ ਚੌਕ ਹੈਬੋਵਾਲ ਵਿੱਚ ਮੌਜੂਦ ਸੀ ਤਾਂ ਪਤਾ ਲੱਗਾ ਕਿ ਸੰਗਮ ਪੈਲੇਸ ਚੌਕ ਦੇ ਇੱਕ ਖਾਲੀ ਪਲਾਟ ਵਿੱਚ ਬਣੇ ਕਮਰੇ ਅੰਦਰ ਬੈਠੇ ਦੋ ਜਣੇ ਘਰੇਲੂ ਗੈਸ ਸਿਲੰਡਰਾਂ ਤੋਂ ਛੋਟੇ ਗੈਸ ਸਿਲੰਡਰਾਂ ਵਿੱਚ ਗੈਸ ਭਰ ਰਹੇ ਹਨ। ਪੁਲੀਸ ਨੇ ਤੁਰੰਤ ਕਾਰਵਾਈ ਕਰਕੇ ਅਭਿਸ਼ੇਕ ਮਲਹੋਤਰਾ ਅਤੇ ਹਰੀਸ਼ ਕੁਮਾਰ ਵਾਸੀ ਚੂਹੜਪੁਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਵੱਡੇ ਸਿਲੰਡਰ, ਇਕ ਛੋਟਾ ਸਿਲੰਡਰ, ਕੰਡਾ, ਪਾਈਪ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ