ਵਿਦਿਆਰਥੀ ਨੂੰ ਲੁੱਟਣ ਵਾਲੇ ਦੋ ਕਾਬੂ
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਬੀੜ ਗਗੜਾ ਦੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਲੁੱਟਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਵਿਦਿਆਰਥੀ ਜਗਜੋਤ ਸਿੰਘ ਨੇ ਦੱਸਿਆ ਕਿ ਉਹ 17 ਅਗਸਤ ਦੀ ਸ਼ਾਮ ਨੂੰ ਆਪਣੇ ਖੇਤ ਵੱਲ...
Advertisement
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਬੀੜ ਗਗੜਾ ਦੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਲੁੱਟਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਵਿਦਿਆਰਥੀ ਜਗਜੋਤ ਸਿੰਘ ਨੇ ਦੱਸਿਆ ਕਿ ਉਹ 17 ਅਗਸਤ ਦੀ ਸ਼ਾਮ ਨੂੰ ਆਪਣੇ ਖੇਤ ਵੱਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਕੇ 1700 ਰੁਪਏ ਤੇ ਮੋਬਾਈਲ ਫੋਨ ਖੋਹ ਲਿਆ। ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਬੱਚੀ ਤੇ ਰਮਨਦੀਪ ਸਿੰਘ ਉਰਫ ਨਾਗੂ ਦੋਵੇਂ ਵਾਸੀ ਪਿੰਡ ਮਲਕ ਵਜੋਂ ਹੋਈ ਹੈ, ਜਦਕਿ ਜਗਦੀਪ ਸਿੰਘ ਉਰਫ ਜੱਗੂ ਵਾਸੀ ਪਿੰਡ ਢੋਲਣ ਹਾਲੇ ਫਰਾਰ ਹੈ।
Advertisement
Advertisement
×