ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਥਾਣਾ ਦਰੇਸੀ ਦੀ ਪੁਲੀਸ ਟੀਮ ਨਾਲ ਹੱਥੋਪਾਈ ਕਰਕੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਸ਼ੋਕ ਗੁਪਤਾ, ਸਚਿਨ ਗੁਪਤਾ, ਦੀਪਕ ਗੁਪਤਾ ਅਤੇ ਅਜੈ ਗੁਪਤਾ ਸਮੇਤ 10-15 ਹੋਰ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਸਚਿਨ ਗੁਪਤਾ ਅਤੇ ਅਸ਼ੋਕ ਗੁਪਤਾ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।