DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Property Dealer Murder Case ’ਚ ਦੋ ਗ੍ਰਿਫ਼ਤਾਰ

ਪਰਿਵਾਰ ਨੇ ਗੰਭੀਰ ਦੋਸ਼ ਲਾਏ; ਸਸਕਾਰ ਨਾ ਕਰਨ ’ਤੇ ਅਡ਼ਿਆ

  • fb
  • twitter
  • whatsapp
  • whatsapp
featured-img featured-img
ਹਰਜਿੰਦਰ ਸਿੰਘ।
Advertisement

ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰ ਨਗਰ ਇਲਾਕੇ ਵਿੱਚ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦੀ ਪੰਜ ਗੋਲੀਆਂ ਮਾਰ ਕੇ ਕੀਤੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੋਹਿਤ ਅਤੇ ਮਨਜੀਤ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ। ਪੁਲੀਸ ਜਲਦੀ ਹੀ ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫ਼ਰੰਸ ਕਰ ਕੇ ਵੱਡੇ ਖ਼ੁਲਾਸੇ ਕਰੇਗੀ। ਬਾਕੀ ਮੁਲਜ਼ਮ ਹਾਲੇ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਪੁਲੀਸ ਟੀਮਾਂ ਛਾਪੇ ਮਾਰ ਰਹੀਆਂ ਹਨ।

ਦੂਜੇ ਪਾਸੇ, ਟਿੱਬਾ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਇਸ ਵਾਰਦਾਤ ਦੀਆਂ ਤੰਦਾਂ ਹੁਣ ਹੌਲੀ-ਹੌਲੀ ਖੁੱਲ੍ਹ ਰਹੀਆਂ ਹਨ। ਮ੍ਰਿਤਕ ਦੇ ਪਰਿਵਾਰ ਅਨੁਸਾਰ ਉਨ੍ਹਾਂ ਦੀ ਕਿਸੇ ਨਾਲ ਕੋਈ ਸਿੱਧੀ ਦੁਸ਼ਮਣੀ ਨਹੀਂ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਅੱਗੇ ਗੰਭੀਰ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਆਮ ਅਪਰਾਧੀ ਨਹੀਂ, ਸਗੋਂ ਪੇਸ਼ੇਵਰ ਸ਼ੂਟਰ ਹਨ ਜਿਨ੍ਹਾਂ ਨੂੰ ਅੰਮ੍ਰਿਤਸਰ ਤੋਂ ਸੁਪਾਰੀ ਦੇ ਕੇ ਬੁਲਾਇਆ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ’ਤੇ ਪਹਿਲਾਂ ਵੀ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਸਾਰੇ ਨਾਮਜ਼ਦ ਮੁਲਜ਼ਮ ਕਾਬੂ ਨਹੀਂ ਕੀਤੇ ਜਾਂਦੇ, ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਪੁਲੀਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਲਗਾਤਾਰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ।

Advertisement

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੇ ਪਰਿਵਾਰ ਦੀ ਕਿਸੇ ਨਾਲ ਸਿੱਧੀ ਦੁਸ਼ਮਣੀ ਨਹੀਂ ਸੀ, ਪਰ ਇੱਕ ਪੁਰਾਣੇ ਮਾਮਲੇ ਵਿੱਚ ਰਾਜ਼ੀਨਾਮੇ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਰੰਜਿਸ਼ ਤਹਿਤ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਸਮੇਂ ਮ੍ਰਿਤਕ ਨਾਲ ਮੌਜੂਦ ਉਸ ਦੇ ਦੋਸਤ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਸ਼ੂਟਰਾਂ ਨੇ ਉਸ ’ਤੇ ਵੀ ਗੋਲੀਆਂ ਚਲਾਈਆਂ, ਪਰ ਉਹ ਵਾਲ-ਵਾਲ ਬਚ ਗਿਆ।

Advertisement

ਇਸ ਅੰਨ੍ਹੇ ਕਤਲਕਾਂਡ ਦੀ ਗੁੱਥੀ ਸੁਲਝਾਉਣ ਲਈ ਪੁਲੀਸ ਦੀਆਂ ਸੱਤ ਵਿਸ਼ੇਸ਼ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਸੂਤਰਾਂ ਮੁਤਾਬਕ ਪੁਲੀਸ ਟੀਮਾਂ ਪੰਜਾਬ ਤੋਂ ਇਲਾਵਾ ਹਰਿਆਣਾ, ਦਿੱਲੀ ਅਤੇ ਦੇਹਰਾਦੂਨ ਵਿੱਚ ਵੀ ਲਗਾਤਾਰ ਛਾਪੇ ਮਾਰ ਰਹੀਆਂ ਹਨ। ਥਾਣਾ ਟਿੱਬਾ ਦੇ ਇੰਚਾਰਜ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਦੋ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਬਾਕੀ ਫ਼ਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
×