ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ੇ ਕਾਰਨ ਮੌਤ ਸਬੰਧੀ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਰਾਏਕੋਟ, 18 ਜੁਲਾਈ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਜਾ ਪਏ ਪਿੰਡ ਹਲਵਾਰਾ ਵਾਸੀ 27 ਸਾਲਾ ਨੌਜਵਾਨ ਤਰਲੋਚਨ ਸਿੰਘ ਉਰਫ਼ ਰਾਜੂ ਦੀ ਮੌਤ ਲਈ ਪਰਿਵਾਰ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ ਪਿੰਡ ਹਲਵਾਰਾ ਦੇ ਹੀ ਨੌਜਵਾਨ ਆਕਾਸ਼ਦੀਪ ਸਿੰਘ...
Advertisement

ਨਿੱਜੀ ਪੱਤਰ ਪ੍ਰੇਰਕ

ਰਾਏਕੋਟ, 18 ਜੁਲਾਈ

Advertisement

ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਜਾ ਪਏ ਪਿੰਡ ਹਲਵਾਰਾ ਵਾਸੀ 27 ਸਾਲਾ ਨੌਜਵਾਨ ਤਰਲੋਚਨ ਸਿੰਘ ਉਰਫ਼ ਰਾਜੂ ਦੀ ਮੌਤ ਲਈ ਪਰਿਵਾਰ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ ਪਿੰਡ ਹਲਵਾਰਾ ਦੇ ਹੀ ਨੌਜਵਾਨ ਆਕਾਸ਼ਦੀਪ ਸਿੰਘ ਖ਼ਿਲਾਫ਼ ਨਵੇਂ ਅਪਰਾਧਿਕ ਕਾਨੂੰਨ ਦੀ ਧਾਰਾ 105 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਰਾਏਕੋਟ (ਸ਼ਹਿਰੀ) ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਪੁਲੀਸ ਨੇ ਬਰਨਾਲਾ ਚੌਕ ਨੇੜੇ ਪੈਂਦੀ ਛੱਜ ਘਾੜਿਆਂ ਦੀ ਬਸਤੀ ਵਿੱਚ ਰਹਿਣ ਵਾਲੀ ਸੁਨੀਤਾ ਨਾਮੀਂ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਆਕਾਸ਼ਦੀਪ ਸਿੰਘ ਅਤੇ ਰਾਜੂ ਨੇ ਉਸ ਕੋਲੋਂ ਨਸ਼ੀਲਾ ਪਦਾਰਥ ਖ਼ਰੀਦਿਆ ਸੀ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮਾਂ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਥਾਣਾ ਮੁਖੀ ਦਵਿੰਦਰ ਸਿੰਘ ਅਨੁਸਾਰ ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਅਦ ਘਟਨਾ ਸਥਾਨ ਤੋਂ ਕੁਝ ਸਾਮਾਨ ਬਰਾਮਦ ਕੀਤਾ ਗਿਆ ਹੈ ਅਤੇ ਮੁਲਜ਼ਮ ਸੁਨੀਤਾ ਦੇ ਘਰੋਂ ਵੀ ਨਸ਼ਾ ਤਸਕਰੀ ਨਾਲ ਜੁੜਿਆ ਕੁਝ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਂਚ ਅਫ਼ਸਰ ਅਨੁਸਾਰ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement