ਲੁਧਿਆਣਾ: ਥਾਣਾ ਸਦਰ ਦੀ ਪੁਲੀਸ ਨੇ ਦੋ ਜਣਿਆਂ ਨੂੰ ਚੋਰੀ ਦੇ ਐਕਟਿਵਾ ਸਕੂਟਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਭਾਸ਼ ਚੰਦ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਲੀਫੋਰਡ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੌਜੂਦ ਸੀ ਤਾਂ ਭਾਈ ਜੈਤਾ ਜੀ ਚੌਕ ਵੱਲੋਂ ਐਕਟਿਵਾ ਸਕੂਟਰ ਤੇ ਰਣਜੀਤ ਸਿੰਘ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਅਤੇ ਮਨੀਸ਼ ਕੁਮਾਰ ਵਾਸੀ ਦੀਪ ਸਿੰਘ ਨਗਰ ਆ ਰਹੇ ਸਨ। ਸ਼ੱਕ ਦੀ ਬਿਨਾਅ ’ਤੇ ਰੋਕ ਕੇ ਪੁੱਛ ਪੜਤਾਲ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਚੋਰੀ ਦਾ ਐਕਟਿਵਾ ਸਕੂਟਰ ਬਰਾਮਦ ਹੋਇਆ। ਮੁਲਜ਼ਮਾਂ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ