DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਗੌੜੇ ਸਣੇ ਦੋ ਗ੍ਰਿਫ਼ਤਾਰ

ਪੁਲੀਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਇਕ ਮੁਲਜ਼ਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਗੜ੍ਹੀ ਤਰਖਾਣਾ ਖ਼ਿਲਾਫ਼ ਐੱਨ ਡੀ ਪੀ ਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ...

  • fb
  • twitter
  • whatsapp
  • whatsapp
Advertisement

ਪੁਲੀਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਇਕ ਮੁਲਜ਼ਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਗੜ੍ਹੀ ਤਰਖਾਣਾ ਖ਼ਿਲਾਫ਼ ਐੱਨ ਡੀ ਪੀ ਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਜ਼ਮਾਨਤ ’ਤੇ ਰਿਹਾਅ ਹੋਣ ਉਪਰੰਤ ਮੁੜ ਅਦਾਲਤ ਵਿੱਚ ਪੇਸ਼ ਨਾ ਹੋਇਆ ਜਿਸ ’ਤੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਹੁਣ ਪੁਲੀਸ ਨੂੰ ਸੂਚਨਾ ਮਿਲੀ ਕਿ ਉਹ ਗੜ੍ਹੀ ਤਰਖਾਣਾ ਵਿੱਚ ਆਇਆ ਹੋਇਆ ਹੈ ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੂਸਰੇ ਮਾਮਲੇ ਵਿੱਚ ਪੁਲੀਸ ਨੇ ਦਾਣਾ ਮੰਡੀ ਹੇਡੋਂ ਬੇਟ ਨੇੜਿਓਂ ਕਰਮਵੀਰ ਸਿੰਘ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਛਾਪੇਮਾਰੀ ਦੌਰਾਨ ਉਸ ਕੋਲੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।

Advertisement
Advertisement
×