ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਬਿਨਾਂ ਨੰਬਰ ਵਾਲਾ ਮੋਟਰਸਾਈਕਲ ਤੇ ਦੋ ਐਕਟਿਵਾ ਬਰਾਮਦ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 10 ਮਈ

Advertisement

ਇਥੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲਾਂ ’ਤੇ ਰਾਹਗੀਰਾਂ ਨੂੰ ਲੁੱਟਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਤੇ ਦੋ ਐਕਟਿਵਾ ਬਰਾਮਦ ਹੋਏ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਕਾਦੀਆਂ ਕੱਟ ਕੋਲੋਂ ਕਾਬੂ ਕੀਤਾ। ਇਸ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਸੁਮਿਤ ਵਾਸੀ ਜੱਸੀਆਂ ਰੋਡ ਅਤੇ ਜਸਵਿੰਦਰ ਸਿੰਘ ਉਰਫ਼ ਜੱਸੀ ਵਾਸੀ ਨਵੀਨ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਪੱਤਰਕਾਰ ਮਿਲਣੀ ਕਰਦੇ ਹੋਏ ਏਡੀਸੀਪੀ ਵਨ ਸਮੀਰ ਵਰਮਾ ਨੇ ਦੱਸਿਆ ਕਿ ਸਲੇਮ ਟਾਬਰੀ ਪੁਲੀਸ ਸਟੇਸ਼ਨ ਦੀ ਟੀਮ ਨੇ ਕਾਦੀਆਂ ਕੱਟ ਨੇੜੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਦੋ ਮੁਲਜ਼ਮ ਵਾਹਨ ਚੋਰੀ ਕਰਨ ਮਗਰੋਂ ਨੰਬਰ ਪਲੇਟ ਲਾਹ ਕੇ ਰਾਹਗੀਰਾਂ ਨੂੰ ਲੁੱਟਦੇ ਹਨ। ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਘੇਰ ਲਿਆ। ਜਦੋਂ ਉਨ੍ਹਾਂ ਤੋਂ ਦਸਤਾਵੇਜ਼ਾਂ ਬਾਰੇ ਪੁੱਛਿਆ ਗਿਆ ਤਾਂ ਪਤਾ ਲੱਗਿਆ ਕਿ ਮੋਟਰਸਾਈਕਲ ਚੋਰੀ ਦਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ, ਪੁਲੀਸ ਨੇ ਦੋ ਐਕਟਿਵਾ ਅਤੇ ਇੱਕ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ। ਪੁਲੀਸ ਮੁਤਾਬਕ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਆਪਣੀ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਵਾਹਨ ਚੋਰੀ ਕਰਨ ਤੋਂ ਬਾਅਦ ਵਿੱਚ ਉਹ ਉਸੇ ਵਾਹਨ ’ਤੇ ਸਵਾਰ ਹੋ ਕੇ ਰਾਹਗੀਰਾਂ ਨੂੰ ਲੁੱਟਦੇ ਸਨ ਤੇ ਸਸਤਾ ਸਾਮਾਨ ਵੇਚ ਕੇ ਮਿਲੇ ਪੈਸਿਆਂ ਤੋਂ ਨਸ਼ਾ ਖਰੀਦਦੇ ਹਨ। ਫਿਲਹਾਲ ਪੁਲੀਸ ਨੇ ਦੋਵਾਂ ਕੋਲੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
Show comments