ਧੋਖਾਧੜੀ ਦੇ ਦੋਸ਼ ਹੇਠ ਦੋ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਜੂਨ ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਮ ’ਤੇ 11 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
Advertisement
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਮ ’ਤੇ 11 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਤੇ ਵਿਜੈ ਕੁਮਾਰ ਵਾਸੀ ਨਵਾਂ ਗਰਾਉਂ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਸਨਿਗਧਾ ਰੈਡੀ ਵਾਸੀ ਸੈਕਟਰ-11 ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੂੰ ਅਣਪਛਾਤੇ ਨੰਬਰ ਤੋਂ ਫੋਨ ਆਇਆ ਸੀ, ਜਿਸ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਲਾਈਕ ਕਰਨ ਵਰਗੇ ਛੋਟੇ ਟਾਸਕ ਦਿੱਤੇ ਅਤੇ ਇਕ ਹਜ਼ਾਰ ਰੁਪਏ ਇਨਵੈਸਟ ਕਰਨ ’ਤੇ 1300 ਰੁਪਏ ਵਾਪਸ ਦਿੱਤੇ। ਇਸ ਤੋਂ ਬਾਅਦ ਮੁਲਜ਼ਮਾਂ ਨੇ ਪੀੜਤਾ ਨੂੰ ਭਰੋਸੇ ਵਿੱਚ ਲੈ ਕੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਮ ’ਤੇ 10.99 ਲੱਖ ਰੁਪਏ ਦੀ ਧੋਖਾਧੜੀ ਕੀਤੀ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
×