ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਸਣੇ ਦੋ ਕਾਬੂ

ਨਿੱਜੀ ਪੱਤਰ ਪ੍ਰੇਰਕ ਮੁੱਲਾਂਪੁਰ ਦਾਖਾ, 10 ਮਈ ਥਾਣਾ ਦਾਖਾ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਇਕ ਔਰਤ ਤੇ ਇੱਕ ਹੋਰ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਹੈ।...
Advertisement

ਨਿੱਜੀ ਪੱਤਰ ਪ੍ਰੇਰਕ

ਮੁੱਲਾਂਪੁਰ ਦਾਖਾ, 10 ਮਈ

Advertisement

ਥਾਣਾ ਦਾਖਾ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਇਕ ਔਰਤ ਤੇ ਇੱਕ ਹੋਰ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਹੈ। ਏਐੱਸਆਈ ਗੁਰਮੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਰਾਹੁਲ ਵਾਸੀ ਮੁੱਲਾਂਪੁਰ ਤੇ ਅੰਮ੍ਰਿਤਪਾਲ ਸਿੰਘ ਉਰਫ਼ ਵਿੱਕੀ ਵਾਸੀ ਗੁਰੂ ਨਾਨਕ ਨਗਰ ਮੁੱਲਾਂਪੁਰ ਦੀ ਤਲਾਸ਼ੀ ਲਈ ਤਾਂ 190 ਖੁੱਲ੍ਹੇ ਨਸ਼ੀਲੇ ਕੈਪਸੂਲ, 58 ਖੁੱਲ੍ਹੀਆਂ ਗੋਲੀਆਂ ਤੇ ਦੋ ਹਜ਼ਾਰ ਰੁਪਏ ਬਰਾਮਦ ਹੋਏ। ਪੁੱਛ ਪੜਤਾਲ ਦੌਰਾਨ ਪਤਾ ਲੱਗਿਆ ਕਿ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਜਸਵਿੰਦਰ ਕੌਰ ਉਰਫ ਬੰਟੀ ਵਾਸੀ ਮੰਡਿਆਣੀ ਕੋਲੋਂ ਲਿਆਏ ਸਨ ਤੇ ਬੇਅੰਤ ਸਿੰਘ ਵਾਸੀ ਬੜੈਚ ਵੀ ਗੋਲੀਆਂ ਲੈ ਕੇ ਗਿਆ ਹੈ।

Advertisement