ਲੁਧਿਆਣਾ: ਥਾਣਾ ਮੋਤੀ ਨਗਰ ਦੀ ਪੁਲੀਸ ਨੇ ਦੋ ਜਣਿਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਹੈ ਕਿ ਜਦੋਂ ਉਸਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਟੀ ਪੁਆਇੰਟ ਘੋੜਾ ਕਲੋਨੀ ਕੋਲ ਮੌਜੂਦ ਸੀ ਤਾਂ ਹੱਥ ਵਿੱਚ ਕਾਲੇ ਰੰਗ ਦਾ ਲਿਫਾਫਾ ਪਕੜੀ ਮੁਹੰਮਦ ਖੁਰਸ਼ੀਦ ਵਾਸੀ ਗਣੇਸ਼ ਨਗਰ ਅਤੇ ਰਵੀ ਵਾਸੀ ਕਿਸ਼ੋਰ ਨਗਰ ਪੈਦਲ ਹੀ ਆ ਰਹੇ ਸਨ। ਸ਼ੱਕ ਦੇ ਅਧਾਰ ’ਤੇ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 20 ਨਸ਼ੀਲੇ ਟੀਕੇ ਬਰਾਮਦ ਹੋਏ। ਪੁਲੀਸ ਪਾਰਟੀ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
ਲੱਖਾਂ ਰੁਪਏ ਦੀ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
ਲੁਧਿਆਣਾ: ਇਥੇ ਥਾਣਾ ਪੀਏਯੂ ਦੀ ਪੁਲੀਸ ਨੇ ਇਕ ਔਰਤ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਪੁਰਾਣੀ ਚੁੰਗੀ ਹੰਬੜਾਂ ਰੋਡ ’ਤੇ ਮੌਜੂਦ ਸੀ ਤਾਂ ਐਲਡੋਜ਼ ਰੋਡ ਖਾਲੀ ਪਲਾਟ ਨੇੜੇ ਅਮਨਦੀਪ ਕੌਰ ਹੰਬੜਾ ਰੋਡ ਪੈਦਲ ਆ ਰਹੀ ਸੀ। ਸ਼ੱਕ ਹੋਣ ’ਤੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ