ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਣੇ ਦੋ ਕਾਬੂ
ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਔਰਤ ਸਮੇਤ ਦੋ ਜਣਿਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਸੀਆਈਏ ਦੀ ਪੁਲੀਸ ਨੇ ਪਿੰਡ ਜੱਟਪੁਰਾ ਦਾਣਾ ਮੰਡੀ ਕੋਲ ਟਰੱਕ ’ਤੇ ਮੌਜੂਦ ਸੁਖਦੀਪ ਸਿੰਘ ਉਰਫ ਜੱਗਾ...
Advertisement
ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਔਰਤ ਸਮੇਤ ਦੋ ਜਣਿਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਸੀਆਈਏ ਦੀ ਪੁਲੀਸ ਨੇ ਪਿੰਡ ਜੱਟਪੁਰਾ ਦਾਣਾ ਮੰਡੀ ਕੋਲ ਟਰੱਕ ’ਤੇ ਮੌਜੂਦ ਸੁਖਦੀਪ ਸਿੰਘ ਉਰਫ ਜੱਗਾ ਵਾਸੀ ਪਿੰਡ ਕਮਾਲਪੁਰਾ ਨੂੰ 1440 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਹਠੂਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੂਸਰੇ ਮਾਮਲੇ ਵਿੱਚ ਸਿੱਧਵਾਂ ਬੇਟ ਪੁਲੀਸ ਨੇ ਸੰਦੀਪ ਕੌਰ ਉਰਫ ਸੀਮਾਂ ਵਾਸੀ ਪਿੰਡ ਮੱਧੇਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਸੰਦੀਪ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement